ਅੱਖਾਂ ਚ ਮਿਰਚਾਂ ਪਾ ਕੇ ਕਰ ਗਏ ਵੱਡਾ ਕਾਂਡ, ਫਿਲਮੀ ਅੰਦਾਜ਼ ਚ ਮੁੰਡਿਆਂ ਨੇ ਆਹ ਦੇਖੋ ਕੀ ਕਰ ਦਿੱਤਾ

ਸੂਬੇ ਵਿਚ ਗ਼ ਲ ਤ ਅਨਸਰ ਆਪਣੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਹੇ। ਉਨ੍ਹਾਂ ਦੀਆਂ ਕਾਰਵਾਈਆਂ ਵਧਦੀਆਂ ਹੀ ਜਾ ਰਹੀਆਂ ਹਨ। ਦੂਜੇ ਪਾਸੇ ਸਰਕਾਰ ਅਤੇ ਪੁਲਿਸ ਵੱਲੋਂ ਜਨਤਾ ਦੀ ਜਾਨ ਅਤੇ ਮਾਲ ਦੀ ਰਾਖੀ ਦੀ ਵਚਨਬੱਧਤਾ ਨੂੰ ਦੁਹਰਾਇਆ ਜਾ ਰਿਹਾ ਹੈ। ਇਨ੍ਹਾਂ ਗ ਲ ਤ ਅਨਸਰਾਂ ਦੇ ਹੌਸਲੇ ਇੰਨੇ ਵਧ ਗਏ ਹਨ ਕਿ ਉਹ ਪੁਲਿਸ ਦੀ ਵੀ ਪਰਵਾਹ ਨਹੀਂ ਕਰਦੇ ਅਤੇ ਦਿਨ ਦਿਹਾੜੇ ਘਟਨਾ ਨੂੰ ਅੰਜਾਮ ਦੇਣ ਮਗਰੋਂ ਬਚ ਕੇ ਨਿਕਲ ਜਾਂਦੇ ਹਨ। ਮਾਮਲਾ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਨਾਲ ਸਬੰਧਤ ਹੈ।

ਜਿੱਥੇ 3 ਨਾਮਲੂਮ ਨੌਜਵਾਨ ਇਕ ਵਿਅਕਤੀ ਦੀਆਂ ਅੱਖਾਂ ਵਿੱਚ ਲਾਲ ਮਿਰਚਾਂ ਦਾ ਪਾਊਡਰ ਪਾ ਕੇ ਅਤੇ ਉਸ ਤੇ ਗੋ ਲੀ ਚਲਾ ਕੇ ਦੌੜ ਗਏ। ਉਹ ਉਸ ਵਿਅਕਤੀ ਤੋਂ 8 ਲੱਖ ਰੁਪਏ ਤੋਂ ਵੱਧ ਦੀ ਰਕਮ ਵੀ ਝਪਟ ਕੇ ਲੈ ਗਏ। ਪਹਿਲਾਂ ਇਸ ਵਿਅਕਤੀ ਨੂੰ ਸਿਵਲ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਪੁਲਿਸ ਮਾਮਲੇ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਹੈ

ਕਿ 3 ਮੁੰਡੇ ਗ਼ਲਤ ਇਰਾਦੇ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਆਏ। ਇਨ੍ਹਾਂ ਵਿਚੋਂ ਇਕ ਲੜਕਾ ਮੋਟਰਸਾਈਕਲ ਲੈ ਕੇ ਖੜ੍ਹਾ ਰਿਹਾ ਅਤੇ ਦੂਸਰੇ 2 ਇਸ ਵਿਅਕਤੀ ਦੇ ਦਫ਼ਤਰ ਵਿੱਚ ਗਏ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਇਹ ਆਪਣੇ ਨਾਲ ਲਾਲ ਮਿਰਚ ਦਾ ਪਾਊਡਰ ਵੀ ਲੈ ਕੇ ਆਏ ਸਨ। ਜੋ ਇਨ੍ਹਾਂ ਨੇ ਉਕਤ ਵਿਅਕਤੀ ਦੀਆਂ ਅੱਖਾਂ ਵਿੱਚ ਪਾ ਦਿੱਤਾ ਅਤੇ ਉਸ ਤੇ ਗੋ ਲੀ ਵੀ ਚਲਾ ਦਿੱਤੀ। ਇਨ੍ਹਾਂ ਨੇ 8 ਲੱਖ ਰੁਪਏ ਤੋਂ ਜ਼ਿਆਦਾ ਦੀ ਰਕਮ ਝਪਟ ਲਈ।

ਇਸ ਤੋਂ ਬਾਅਦ ਇਹ ਭੱਜ ਕੇ ਆਪਣੇ ਸਾਥੀ ਨਾਲ ਮੋਟਰਸਾਈਕਲ ਦੇ ਪਿੱਛੇ ਬੈਠ ਕੇ ਚਲੇ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਹੈ ਕਿ ਇਸ ਵਿਅਕਤੀ ਨੂੰ ਪਹਿਲਾਂ ਸਿਵਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫਰ ਕਰ ਦਿੱਤਾ। ਜਿੱਥੇ ਉਸ ਦੀ ਹਾਲਤ ਠੀਕ ਦੱਸੀ ਜਾਂਦੀ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਕਿ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਕਾਬੂ ਕੀਤਾ ਜਾ ਸਕੇ।