ਅੱਧੀ ਰਾਤ ਕਾਰ ਦੀ ਛੱਤ ਤੇ ਚੜ੍ਹੀ ਕੁੜੀ ਨੇ ਕੀਤਾ ਹਾਈਵੋਲਟੇਜ ਡਰਾਮਾ, ਆਲੇ ਦੁਆਲੇ ਲੋਕ ਹੋ ਗਏ ਇਕੱਠੇ

ਅਕਸਰ ਕਈ ਲੋਕ ਅਜਿਹੀਆਂ ਹਰਕਤਾਂ ਕਰਦੇ ਹਨ, ਜਿਨ੍ਹਾਂ ਨੂੰ ਸਮਝਣਾ ਵੀ ਮੁਸ਼ਕਿਲ ਹੁੰਦਾ ਹੈ। ਇਹ ਲੋਕ ਅਜਿਹੀਆਂ ਹਰਕਤਾਂ ਕਰਦੇ ਹੋਏ ਇਹ ਵੀ ਨਹੀਂ ਸੋਚਦੇ ਕਿ ਲੋਕ ਉਨ੍ਹਾਂ ਬਾਰੇ ਕੀ ਸੋਚਣਗੇ। ਅਜਿਹਾ ਹੀ ਇੱਕ ਮਾਮਲਾ ਚੰਡੀਗੜ੍ਹ ਤੋਂ ਸਾਹਮਣੇ ਆਇਆ ਹੈ, ਜਿੱਥੇ ਇੱਕ ਲੜਕੀ ਨੇ ਬੀਤੀ ਰਾਤ ਰੋਡ ਦੇ ਵਿਚ ਗੱਡੀ ਖੜਾ ਕੇ ਗੱਡੀ ਦੀ ਛੱਤ ਉੱਤੇ ਚੜ੍ਹ ਕੇ ਡਰਾਮਾ ਕੀਤਾ। ਗੱਡੀ ਵਿੱਚ ਰੋਡ ਦੇ ਰੁਕਣ ਕਾਰਨ ਟ੍ਰੈਫਿਕ ਜਾਮ ਹੋ ਗਈ ਅਤੇ ਲੋਕਾਂ ਦਾ ਭਾਰੀ ਇਕੱਠ ਜਮਾ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਵਲੋਂ ਲੜਕੀ ਦੀ ਇਸ ਹਰਕਤ ਦੀ ਵੀਡੀਓ ਵੀ ਬਣਾਈ ਗਈ।

ਵੀਡੀਓ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਲੜਕੀ ਕਿਸ ਤਰਾ ਗੱਡੀ ਦੀ ਛੱਤ ਉੱਤੇ ਚੜ੍ਹ ਕੇ ਖੜੀ ਹੋਈ ਦਿਖਾਈ ਦੇ ਰਹੀ ਹੈ। ਜਿਸ ਨੂੰ ਦੇਖਣ ਦੇ ਲਈ ਲੋਕਾਂ ਦਾ ਭਾਰੀ ਇਕੱਠ ਵੀ ਜਮ੍ਹਾਂ ਹੋ ਗਿਆ। ਲੋਕਾਂ ਵੱਲੋਂ ਲੜਕੀ ਦੀ ਵੀਡੀਓ ਵੀ ਬਣਾਈ ਗਈ। ਟ੍ਰੈਫਿਕ ਜਾਮ ਹੋਣ ਕਾਰਨ ਗੱਡੀਆਂ ਨੂੰ ਵੀ ਲੰਘਣ ਵਿਚ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪਿਆ। ਕਿਹਾ ਜਾ ਰਿਹਾ ਹੈ ਕਿ ਲੜਕੀ ਦੇ ਅਜਿਹਾ ਕਰਨ ਪਿੱਛੇ ਕੀ ਕਾਰਨ ਹੈ ਉਸ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗਾ।

ਮਿਲੀ ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾ ਇਸ ਲੜਕੀ ਨੇ ਨਵਾਂ ਗਾਓਂ ਵਿੱਚ ਵੀ ਅਜਿਹੀ ਹੀ ਹਰਕਤ ਕੀਤੀ। ਜਿਸ ਤੋਂ ਬਾਅਦ ਲੜਕੀ ਨੇ ਮੁੜ ਚੰਡੀਗੜ੍ਹ ਵਿੱਚ ਇਹ ਕੰਮ ਕਰ ਦਿੱਤਾ। ਲੜਕੀ ਦੀ ਇਹ ਹਰਕਤ ਕਰਨ ਤੋਂ ਬਾਅਦ ਪੀ.ਸੀ.ਆਰ ਵੱਲੋਂ ਲੜਕੀ ਨੂੰ ਥਾਣੇ ਲਿਜਾਇਆ ਗਿਆ। ਲੜਕੀ ਨੇ ਅਜਿਹਾ ਕਿਉਂ ਕੀਤਾ ਇਸ ਬਾਰੇ ਅਜੇ ਕੋਈ ਵੀ ਜਾਣਕਾਰੀ ਨਹੀਂ ਪਰ ਕਿਹਾ ਜਾ ਰਿਹਾ ਹੈ ਕਿ ਲੜਕੀ ਵੱਲੋਂ ਅਮਲ ਦੀ ਵਰਤੋਂ ਕੀਤੀ ਹੋਈ ਸੀ। ਜਿਸ ਕਾਰਨ ਲੜਕੀ ਨੇ ਅਮਲ ਦੀ ਲੋਰ ਵਿੱਚ ਅਜਿਹਾ ਕੀਤਾ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ