ਕੈਨੇਡਾ ਚ ਇੱਕ ਹੋਰ ਪੰਜਾਬੀ ਨੌਜਵਾਨ ਨੇ ਤੋੜਿਆ ਦਮ, ਪਰਿਵਾਰ ਦਾ ਰੋ ਰੋ ਹੋਇਆ ਬੁਰਾ ਹਾਲ

ਬਾਹਰਲੇ ਮੁਲਕਾਂ ਵਿੱਚ ਕੰਮਕਾਰ ਜਾਂ ਪੜਾਈ ਲਈ ਗਏ ਪੰਜਾਬੀ ਨੌਜਵਾਨਾਂ ਨਾਲ ਕਈ ਤਰ੍ਹਾਂ ਦੇ ਹਾਦਸੇ ਵਾਪਰ ਜਾਂਦੇ ਹਨ। ਜਿਨ੍ਹਾਂ ਨੂੰ ਪਰਿਵਾਰ ਵੱਲੋ ਸਹਿਣ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਦੱਸ ਦਈਏ ਹੁਣ ਤੱਕ ਬਾਹਰਲੇ ਮੁਲਕ ਗਏ ਕਿੰਨੇ ਹੀ ਨੌਜਵਾਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਹਨ। ਅਜਿਹਾ ਹੀ ਇਕ ਹਾਦਸਾ ਖੰਨੇ ਦੇ ਰਹਿਣ ਵਾਲੇ ਇਕ ਨੌਜਵਾਨ ਨਾਲ ਵਾਪਰਿਆ। ਜੋ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਕੈਨੇਡਾ ਪੱਕਾ ਹੋਣ ਲਈ ਪੰਜਾਬ ਨੂੰ ਛੱਡ ਕੇ ਕੈਨੇਡਾ ਗਿਆ ਸੀ,

ਪਰ ਕਿਸੇ ਨੂੰ ਕੀ ਪਤਾ ਸੀ ਕਿ ਉਹ ਇਸ ਦੁਨੀਆਂ ਨੂੰ ਹੀ ਸਦਾ ਲਈ ਛੱਡ ਜਾਵੇਗਾ। ਮਿਲੀ ਜਾਣਕਾਰੀ ਅਨੁਸਾਰ ਖੰਨਾ ਦੇ ਨੇੜਲੇ ਪਿੰਡ ਮਾਣਕੀ ਦਾ ਰਹਿਣ ਵਾਲਾ ਨਵਪ੍ਰੀਤ ਸਿੰਘ ਆਪਣੀ ਪੜ੍ਹਾਈ ਪੂਰੀ ਕਰਨ ਉਪਰੰਤ ਆਪਣੇ ਭਰਾ ਕੋਲ ਕੈਨੇਡਾ ਦੇ ਬਰੈਂਪਟਨ ਸ਼ਹਿਰ ਵਿਚ ਗਿਆ ਸੀ। ਜਿੱਥੇ ਨਵਪ੍ਰੀਤ ਕੈਨੇਡਾ ਵਿਚ ਪੱਕੇ ਹੋਣ ਦੀ ਤਿਆਰੀ ਕਰ ਰਿਹਾ ਸੀ। 30 ਅਪ੍ਰੈਲ ਨੂੰ ਤੜਕੇ ਦੇ 3 ਵਜੇ ਨਵਪ੍ਰੀਤ ਦੀ ਸਿਹਤ ਅਚਾਨਕ ਵਿਗੜਨ ਕਾਰਨ ਉਸ ਨੂੰ ਸਾਹ ਲੈਣ ਵਿੱਚ ਦਿੱਕਤ ਆਉਣ ਲੱਗੀ।

ਜਿਸ ਤੋਂ ਬਾਅਦ ਨਵਪ੍ਰੀਤ ਦੇ ਭਰਾ ਨੇ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ। ਮਿਲੀ ਜਾਣਕਾਰੀ ਅਨੁਸਾਰ ਡਾਕਟਰਾਂ ਦੀ ਲੱਖ ਕੋਸ਼ਿਸ਼ਾਂ ਦੇ ਬਾਵਜੂਦ ਵੀ ਨਵਪ੍ਰੀਤ ਨੂੰ ਬਚਾਇਆ ਨਹੀਂ ਜਾ ਸਕਿਆ। ਡਾਕਟਰਾਂ ਵੱਲੋਂ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕੀਤਾ ਜਾਵੇਗਾ ਜਿਸ ਤੋਂ ਬਾਅਦ ਨਵਪ੍ਰੀਤ ਦੀ ਜਾਨ ਜਾਣ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾਵੇਗਾ। ਦੱਸ ਦਈਏ ਨਵਪ੍ਰੀਤ ਦੇ ਦੋਸਤਾਂ ਵੱਲੋਂ ਨਵਪ੍ਰੀਤ ਦੀ ਮ੍ਰਿਤਕ ਦੇਹ ਭਾਰਤ ਪਹੁੰਚਾਉਣ ਲਈ ਇੱਕ “ਗੋ ਫੰਡ ਮੀ” ਪੇਜ਼ ਤਿਆਰ ਕੀਤਾ ਗਿਆ ਹੈ।