ਗਰਮੀ ਤੋਂ ਦੁਖੀ ਲੋਕ ਜਰੂਰ ਦੇਖਣ, ਚਾਰੇ ਪਾਸੇ ਪਾਣੀ ਹੀ ਪਾਣੀ, 134 ਲੋਕਾਂ ਦੀ ਮੋਤ

ਆਸਾਮ ਵਿੱਚ ਕਈ ਮਹੀਨਿਆਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਜਿਸ ਕਾਰਨ ਕਈ ਜ਼ਿਲ੍ਹਿਆਂ ਦੇ ਲੋਕ ਹੜ੍ਹ ਨਾਲ ਜੂਝ ਰਹੇ ਹਨ ਤੇ ਹੁਣ ਹੜ੍ਹ ਦੀ ਪ੍ਰਸਥਿਤੀ ਹੋਰ ਵੀ ਖਰਾਬ ਹੋ ਚੁੱਕੀ ਹੈ। ਜਿਸ ਕਾਰਨ ਕਈ ਲੋਕਾਂ ਦੀ ਜਾਨ ਵੀ ਚਲੀ ਗਈ ਹੈ। ਸਰਕਾਰਾਂ ਵੀ ਹੜ੍ਹ ਵਿਚ ਫਸੇ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦੇਣ ਤੇ ਲੱਗੀ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਆਸਾਮ ਦੇ ਨਗਾਓਂ ਜ਼ਿਲ੍ਹੇ ਦੇ ਕਮਿਸ਼ਨਰ ਨਿਸਾਰਗਾ ਹਿਵਾਰੇ ਨੇ ਕਿਹਾ ਹੈ ਕਿ ਰਾਜ ਸਰਕਾਰ ਹੜ੍ਹ ਨਾਲ ਪ੍ਰਭਾਵਿਤ ਖੇਤਰਾਂ ਨੂੰ ਰਾਹਤ ਸਮੱਗਰੀ ਪ੍ਰਦਾਨ ਕਰ ਰਹੀ ਹੈ।

ਇਸ ਸਬੰਧੀ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ। ਇਸ ਕਰਕੇ ਕਿਸੇ ਨੂੰ ਕੋਈ ਪੈਸਾ ਦੇਣ ਦੀ ਜ਼ਰੂਰਤ ਨਹੀਂ ਹੈ। ਇਸ ਤੋਂ ਇਲਾਵਾ ਉਨ੍ਹਾਂ ਵੱਲੋਂ ਨਿਊਜ਼ ਏ.ਐੱਨ.ਆਈ ਨੂੰ ਜਾਣਕਾਰੀ ਦਿੱਤੀ ਗਈ ਹੈ ਕਿ ਉਹ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਨੂੰ ਰਾਹਤ ਸਮੱਗਰੀ ਭੇਜ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਹੁਣ ਉਹ ਟਰਾਂਸਪੋਰਟ ਰਾਹੀਂ ਹੜ੍ਹ ਪ੍ਰਭਾਵਿਤ ਲੋਕਾਂ ਤੱਕ 5 ਦਿਨਾਂ ਲਈ ਰਾਹਤ ਸਮੱਗਰੀ ਭੇਜਣ ਲਈ ਤਿਆਰੀ ਕਰ ਰਹੇ ਹਨ। ਇਹ ਸਮੱਗਰੀ ਬਿਲਕੁਲ ਮੁਫ਼ਤ ਹੈ

ਇਸ ਕਰਕੇ ਕਿਸੇ ਨੂੰ ਵੀ ਪੈਸਾ ਦੇਣ ਦੀ ਲੋੜ ਨਹੀਂ ਹੈ। ਆਸਾਮ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ ਨੇ ਜਾਣਕਾਰੀ ਦਿੱਤੀ ਹੈ ਕਿ ਸੋਮਵਾਰ ਨੂੰ ਹੜ੍ਹ ਕਾਰਨ 8 ਹੋਰ ਲੋਕਾਂ ਦੀ ਜਾਨ ਚਲੀ ਗਈ ਹੈ ਅਤੇ 21 ਲੱਖ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਅਸਾਮ ਵਿਚ ਹੜ੍ਹ ਦੀ ਸਥਿਤੀ ਖਰਾਬ ਹੋਣ ਕਾਰਨ ਹੁਣ ਤੱਕ 134 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਿਲੀ ਜਾਣਕਾਰੀ ਅਨੁਸਾਰ ਏ.ਐਸ.ਡੀ.ਐਮ.ਏ ਬੁਲੇਟਿਨ ਦੇ ਅਨੁਸਾਰ 22 ਜ਼ਿਲ੍ਹਿਆਂ ਦੀ ਕੁੱਲ ਆਬਾਦੀ ਹੜ ਕਾਰਨ ਪ੍ਰਭਾਵਿਤ ਹੋ ਕੇ ਪਹਿਲਾਂ ਨਾਲੋਂ ਘੱਟ ਗਈ ਹੈ।

ਹੁਣ ਆਬਾਦੀ 21.52 ਲੱਖ ਰਹਿ ਗਈ ਹੈ ਜਦਕਿ ਪਿਛਲੇ ਦਿਨਾਂ ਵਿੱਚ ਆਬਾਦੀ 22. 21 ਲੱਖ ਸੀ। ਅਧਿਕਾਰੀਆਂ ਦਾ ਕਹਿਣਾ ਹੈ ਕਿ ਨਦੀਆਂ ਵਿੱਚ ਪਾਣੀ ਦਾ ਪੱਧਰ ਘਟ ਰਿਹਾ ਹੈ ਪਰ ਨਗਾਓਂ ਵਿੱਚ ਕੋਪਿਲੀ , ਕਛਰ ਵਿੱਚ ਬਰਾਕ , ਕਰੀਮਗੰਜ ਵਿੱਚ ਕਰੀਮਗੰਜ ਅਤੇ ਕੁਸ਼ਿਆਰਾ ਵਿਚ ਪਾਣੀ ਨਿਸ਼ਾਨ ਤੋਂ ਉੱਪਰ ਵਹਿ ਰਹੇ ਹਨ।