ਚਿੱਟੇ ਦੇ ਤਸਕਰਾਂ ਨੇ ਬਜ਼ੁਰਗ ਮਾਤਾ ਦ‍ਾ ਦੇਖੋ ਕੀ ਹਾਲ ਕੀਤਾ, ਪਿੰਡ ਵਾਲੇ ਕਰ ਰਹੇ ਕਾਰਵਾਈ ਦੀ ਮੰਗ

ਫ਼ਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਜੱਦੀ ਪਿੰਡ ਮਚਾਕੀ ਖੁਰਦ ਵਿੱਚ ਅਮਲ ਦੀ ਵਿਕਰੀ ਕਰਨ ਵਾਲੇ ਲੋਕਾਂ ਦੁਆਰਾ ਅਮਲ ਦੀ ਵਿਕਰੀ ਨੂੰ ਰੋਕਣ ਲਈ ਸੰਘਰਸ਼ ਕਰਨ ਵਾਲੇ ਇਕ ਨੌਜਵਾਨ ਅਤੇ ਉਸ ਦੀ ਮਾਤਾ ਦੀ ਖਿੱਚ ਧੂਹ ਕਰਨ ਦੀ ਘਟਨਾ ਸਾਹਮਣੇ ਆਈ ਹੈ। ਬਜ਼ੁਰਗ ਮਾਤਾ ਹਸਪਤਾਲ ਚ ਭਰਤੀ ਹੈ। ਹਲਕਾ ਵਿਧਾਇਕ ਗੁਰਪ੍ਰੀਤ ਸਿੰਘ ਸੇਖੋਂ ਬਜ਼ੁਰਗ ਮਾਤਾ ਦਾ ਹਾਲ ਚਾਲ ਪੁੱਛਣ ਲਈ ਹਸਪਤਾਲ ਪਹੁੰਚੇ। ਇਸ ਪਿੰਡ ਚ ਅਮਲ ਦੀ ਵਿਕਰੀ ਨੂੰ ਰੋਕਣ ਲਈ ਇਕ ਟੀਮ ਬਣੀ ਹੋਈ ਹੈ

 

ਅਤੇ ਇਸ ਬਜ਼ੁਰਗ ਮਾਤਾ ਦਾ ਪੁੱਤਰ ਗੁਰਜੀਤ ਸਿੰਘ ਇਸ ਟੀਮ ਦਾ ਮੀਤ ਪ੍ਰਧਾਨ ਹੈ। ਅਮਲ ਦੀ ਵਿਕਰੀ ਕਰਨ ਵਾਲਿਆਂ ਨੂੰ ਇਸ ਟੀਮ ਦੀਆਂ ਕਾਰਵਾਈਆਂ ਪਸੰਦ ਨਹੀਂ ਹਨ। ਗੁਰਜੀਤ ਸਿੰਘ ਨੇ ਦੱਸਿਆ ਹੈ ਕਿ ਅਮਲ ਦੇ ਸੁਦਾਗਰ 2015-16 ਤੋਂ ਅਮਲ ਦਾ ਕਾਰੋਬਾਰ ਕਰਦੇ ਹਨ। ਜਿਸ ਕਰਕੇ ਉਹ ਅਮਲ ਦੀ ਵਿਕਰੀ ਨੂੰ ਰੋਕਣ ਲਈ ਆਵਾਜ਼ ਉਠਾਉਂਦੇ ਰਹਿੰਦੇ ਹਨ। ਗੁਰਜੀਤ ਸਿੰਘ ਦਾ ਕਹਿਣਾ ਹੈ ਕਿ ਇਨ੍ਹਾਂ ਲੋਕਾਂ ਨੇ 2017 ਵਿੱਚ ਵੀ ਉਨ੍ਹਾਂ ਦੀ ਖਿੱਚ ਧੂਹ ਕੀਤੀ ਸੀ।

 

ਪੁਲਿਸ ਨੇ ਉਸ ਸਮੇਂ ਕੋਈ ਕਾਰਵਾਈ ਨਹੀਂ ਸੀ ਕੀਤੀ ਪਰ ਹੁਣ ਪੁਲਿਸ ਇਨ੍ਹਾਂ ਦਾ ਸਾਥ ਦੇ ਰਹੀ ਹੈ। ਗੁਰਜੀਤ ਸਿੰਘ ਦੇ ਦੱਸਣ ਮੁਤਾਬਕ ਜੇਕਰ ਉਸ ਸਮੇਂ ਹੀ ਕਾਰਵਾਈ ਕੀਤੀ ਹੁੰਦੀ ਤਾਂ ਅਜਿਹੇ ਹਾਲਾਤ ਨਾ ਬਣਦੇ। ਇਸ ਵਾਰ ਉਨ੍ਹਾਂ ਦੇ ਘਰ ਗੁਰਲਾਲ ਸਿੰਘ, ਪ੍ਰਿਤਪਾਲ ਸਿੰਘ ਗੋਲੂ, ਲਵਪ੍ਰੀਤ ਸਿੰਘ ਅਤੇ ਗੁਰਵਿੰਦਰ ਸਿੰਘ ਸਮੇਤ 15 ਨਾਮਲੂਮ ਵਿਅਕਤੀ ਅਮਲ ਦੀ ਲੋਰ ਵਿੱਚ ਆਏ। ਜਿਨ੍ਹਾਂ ਨੇ ਉਨ੍ਹਾਂ ਨੂੰ ਆਵਾਜ਼ ਦੇ ਕੇ ਘਰ ਤੋਂ ਬੁਲਾਇਆ। ਉਹ ਬਾਹਰ ਆਏ ਤਾਂ ਇਹ ਲੋਕ ਉਨ੍ਹਾਂ ਦੀ ਖਿੱਚ ਧੂਹ ਕਰਨ ਲੱਗੇ।

ਉਨ੍ਹਾਂ ਦੇ ਬਜ਼ੁਰਗ ਮਾਤਾ ਛੁਡਾਉਣ ਆਏ ਤਾਂ ਇਨ੍ਹਾਂ ਲੋਕਾਂ ਨੇ ਉਨ੍ਹਾਂ ਦੀ ਬਜ਼ੁਰਗ ਮਾਤਾ ਤੇ ਵੀ ਕਿਸੇ ਤਿੱਖੀ ਚੀਜ਼ ਨਾਲ ਵਾਰ ਕਰ ਦਿੱਤਾ। ਉਸ ਤੋਂ ਬਾਅਦ ਇਹ ਦੌੜ ਗਏ। ਨੌਜਵਾਨ ਨੇ ਇਨਸਾਫ ਦੀ ਮੰਗ ਕੀਤੀ ਹੈ। ਇਕ ਹੋਰ ਨੌਜਵਾਨ ਨੇ ਦੱਸਿਆ ਹੈ ਕਿ ਉਨ੍ਹਾਂ ਦੇ ਪਿੰਡ ਵਿੱਚ 2-3 ਬੰਦੇ ਅਮਲ ਦਾ ਕਾਰੋਬਾਰ ਕਰਦੇ ਹਨ। ਇਹ ਬੰਦੇ ਕਿਸੇ ਦੀ ਜਾਨ ਲੈਣ ਤੱਕ ਦੀਆਂ ਗੱਲਾਂ ਕਰਦੇ ਹਨ। ਵੋਟਾਂ ਤੋਂ ਇਕ ਦਿਨ ਪਹਿਲਾਂ ਇਨ੍ਹਾਂ ਵਿਅਕਤੀਆਂ ਨੇ ਇੱਕ ਸ਼ਰੀਫ਼ ਆਦਮੀ ਦੀ ਖਿੱਚ ਧੂਹ ਕੀਤੀ।

ਜਦੋਂ ਦੂਜੇ ਦਿਨ ਉਨ੍ਹਾਂ ਨੂੰ ਪੁੱਛਿਆ ਗਿਆ ਤਾਂ ਉਨ੍ਹਾਂ ਦਾ ਕਹਿਣਾ ਸੀ ਕਿ ਖਾਧੀ ਪੀਤੀ ਵਿੱਚ ਅਜਿਹਾ ਹੋ ਗਿਆ। ਇਸ ਨੌਜਵਾਨ ਦੇ ਦੱਸਣ ਮੁਤਾਬਕ ਇਹ ਵਿਅਕਤੀ ਉਨ੍ਹਾਂ ਦੀ ਜਾਨ ਵੀ ਲੈ ਸਕਦੇ ਹਨ। ਉਨ੍ਹਾਂ ਨੇ ਹਲਕਾ ਵਿਧਾਇਕ ਨੂੰ ਸਾਰੇ ਮਾਮਲੇ ਤੋਂ ਜਾਣੂ ਕਰਵਾ ਦਿੱਤਾ ਹੈ। ਹਲਕਾ ਵਿਧਾਇਕ ਦਾ ਮੰਨਣਾ ਹੈ ਕਿ ਇਸ ਕਾਰੋਬਾਰ ਵਾਲੇ ਲੋਕਾਂ ਦੀ ਗੈਂਗ ਬਣੇ ਹੋਏ ਹਨ। ਅਮਲ ਦੇ ਕਾਰੋਬਾਰ ਨੂੰ ਰੋਕਣ ਲਈ ਹੀ ਉਨ੍ਹਾਂ ਨੇ ਆਪਣੇ ਪਿੰਡ ਵਿੱਚ ਇੱਕ ਟੀਮ ਬਣਾਈ ਸੀ ਪਰ ਅਮਲ ਦੇ ਕਾਰੋਬਾਰੀ ਇਨ੍ਹਾਂ ਨੂੰ ਦਬਕੇ ਦਿੰਦੇ ਹਨ।

ਵਿਧਾਇਕ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਜ਼ਿਲ੍ਹਾ ਪੁਲਿਸ ਮੁਖੀ ਅਤੇ ਥਾਣਾ ਮੁਖੀ ਨਾਲ ਗੱਲਬਾਤ ਕੀਤੀ ਹੈ। ਵਿਧਾਇਕ ਦੇ ਦੱਸਣ ਮੁਤਾਬਕ ਅਜਿਹਾ ਧੰਦਾ ਕਰਨ ਵਾਲਿਆਂ ਤੇ ਕਾਰਵਾਈ ਹੋਵੇਗੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਪਤਾ ਲੱਗਾ ਸੀ ਕਿ ਗੁਰਨਾਮ ਸਿੰਘ ਅਤੇ ਗੁਰਜੀਤ ਸਿੰਘ ਵਿਚਕਾਰ ਆਪਸ ਵਿੱਚ ਤੂੰ ਤੂੰ ਮੈਂ ਮੈਂ ਹੋਈ ਹੈ। ਗੁਰਜੀਤ ਨੇ ਅਮਲ ਨੂੰ ਰੋਕਣ ਲਈ ਇਕ ਟੀਮ ਬਣਾਈ ਹੋਈ ਹੈ। ਪੁਲਿਸ ਵੱਲੋਂ ਮਾਮਲੇ ਦੀ ਪੜਤਾਲ ਜਾਰੀ ਹੈ। ਜੇਕਰ ਕੋਈ ਮੈਡੀਕਲ ਰਿਪੋਰਟ ਸਾਹਮਣੇ ਆਉਂਦੀ ਹੈ ਤਾਂ ਪੁਲਿਸ ਵੱਲੋਂ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।