ਚੜ੍ਹਦੀ ਸਵੇਰ ਬੱਚਿਆਂ ਨਾਲ ਭਰੀ ਸਕੂਲੀ ਬੱਸ ਦਾ ਹੋਇਆ ਹਾਦਸਾ, ਅਚਾਨਕ ਬੇਕਾਬੂ ਹੋ ਗਈ ਬੱਸ

ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਹਰ ਸਹਾਏ ਰੋਡ ਉੱਤੇ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਨਾਲ ਹਾਦਸਾ ਵਾਪਰ ਗਿਆ। ਜਿਸ ਕਾਰਨ ਘਟਨਾ ਸਥਾਨ ਉੱਤੇ ਲੋਕਾਂ ਦਾ ਇਕੱਠ ਜਮ੍ਹਾਂ ਹੋ ਗਿਆ। ਇਸ ਹਾਦਸੇ ਦੌਰਾਨ ਬੱਸ ਵਿਚ ਬੈਠੇ ਕੁੱਝ ਬੱਚਿਆਂ ਨੂੰ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਕਿਹਾ ਜਾ ਰਿਹਾ ਹੈ ਕਿ ਬੱਸ ਦਾ ਸਟੇਅਰਿੰਗ ਜਾਮ ਹੋਣ ਕਾਰਨ ਬੱਸ ਬੇ ਕਾ ਬੂ ਹੋ ਕੇ ਇੱਕ ਦਰਖਤ ਨਾਲ ਜਾ ਟ ਕ ਰਾ ਈ। ਇਸ ਹਾਦਸੇ ਦੌਰਾਨ ਭਾਰੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕੇ ਉਨ੍ਹਾਂ ਦੇ ਪਰਿਵਾਰ ਦੇ 3 ਬੱਚੇ ਸਵੇਰੇ 7 ਵਜੇ ਦੇ ਕਰੀਬ ਸਕੂਲ ਜਾਣ ਲਈ ਸਕੂਲ ਵੈਨ ਵਿੱਚ ਗਏ। ਉਦੋਂ ਬੱਸ ਬਿਲਕੁਲ ਠੀਕ ਸੀ। ਉਨ੍ਹਾਂ ਨੇ ਦਸਿਆ ਕਿ ਉਨ੍ਹਾਂ ਦੇ ਬੱਚੇ ਹਰ ਰੋਜ਼ ਇਸੇ ਸਕੂਲ ਵੈਨ ਵਿਚ ਹੀ ਜਾਂਦੇ ਹਨ ਪਰ ਅੱਜ ਅਚਾਨਕ ਸਟੇਰਿੰਗ ਦੀ ਗੜਬੜੀ ਹੋਣ ਕਾਰਨ ਇਹ ਹਾਦਸਾ ਵਾਪਰ ਗਿਆ। ਉਨ੍ਹਾਂ ਨੇ ਦੱਸਿਆ ਕਿ ਹਾਦਸੇ ਦੌਰਾਨ ਬੱਚਿਆਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਅਤੇ ਸਕੂਲ ਪ੍ਰਸ਼ਾਸਨ ਵੱਲੋਂ ਵੀ ਪੂਰਾ ਸਹਿਯੋਗ ਦਿੱਤਾ ਜਾ ਰਿਹਾ ਹੈ।

ਇਹ ਹਾਦਸਾ ਵਾਪਰਣ ਉਪਰੰਤ ਬੱਚਿਆਂ ਦੇ ਮਾਪਿਆਂ ਤੋਂ ਪਹਿਲਾਂ ਸਕੂਲ ਪ੍ਰਸ਼ਾਸਨ ਮੌਕੇ ਤੇ ਪਹੁੰਚਿਆ, ਜਿਨ੍ਹਾਂ ਨੇ ਬੱਚਿਆਂ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ। ਜਦੋਂ ਇਸ ਸਬੰਧ ਵਿੱਚ ਬੱਸ ਦੇ ਡਰਾਈਵਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਕੁਝ ਪਤਾ ਹੀ ਨਹੀ ਲਗਾ ਕੇ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ। ਉਸ ਸਮੇਂ ਉਨ੍ਹਾਂ ਨੂੰ ਲੱਗਾ ਜਿਵੇਂ ਉਨ੍ਹਾਂ ਦੀਆਂ ਅੱਖਾਂ ਉੱਤੇ ਪਰਦਾ ਹੀ ਪੈ ਗਿਆ। ਬੱਸ ਡਰਾਈਵਰ ਦੇ ਦੱਸਣ ਅਨੁਸਾਰ ਬੱਸ ਵਿੱਚ ਸਕੂਲ ਦੇ ਵੱਖ-ਵੱਖ ਜਮਾਤਾਂ ਦੇ ਬੱਚੇ ਬੈਠੇ ਸਨ।