ਛੋਟੀ ਜਿਹੀ ਗੱਲ ਪਿੱਛੇ ਹੋ ਗਿਆ ਇੰਨਾ ਵੱਡਾ ਕਾਂਡ, ਅੱਖਾਂ ਚ ਪਾਈਆਂ ਮਿਰਚਾਂ, ਲੋਕਾਂ ਨੇ ਲੁਕ ਲੁਕ ਬਣਾਈ ਵੀਡੀਓ

ਫਿਰੋਜ਼ਪੁਰ ਦੇ ਇੱਕ ਪਿੰਡ ਵਿੱਚ ਜ਼ਮੀਨੀ ਵਿ-ਵਾ-ਦ ਨੂੰ ਲੈ ਕੇ 2 ਧਿਰਾਂ ਆਹਮੋ ਸਾਹਮਣੇ ਹੋ ਗਈਆਂ। ਪਿੰਡ ਦੇ ਲੋਕਾਂ ਵੱਲੋਂ ਇਸ ਪੂਰੇ ਮਾਮਲੇ ਦੀ ਵੀਡੀਓ ਬਣਾ ਲਈ ਗਈ। ਇਹ ਮਾਮਲਾ ਪਿੰਡ ਕਾਮਲਵਾਲਾ ਦਾ ਹੈ। ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਮੱਝਾਂ ਲੈ ਕੇ ਆਇਆ ਸੀ। ਇਸ ਦੌਰਾਨ ਦੂਜੀ ਧਿਰ ਦੀਆਂ ਔਰਤਾਂ ਵੱਲੋਂ ਪਥਰਾਅ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਉਸ ਨੂੰ ਘਰ ਲੈ ਆਏ। ਵਿਅਕਤੀ ਦੇ ਦੱਸਣ ਅਨੁਸਾਰ ਜਦੋਂ ਉਹ ਦੁਬਾਰਾ ਪੱਠੇ ਲੈਣ ਲਈ ਗਏ ਤਾਂ ਉਹ ਪਿਓ ਪੁੱਤ ਪੱਠੇ ਕੱਟਣ ਲੱਗੇ।

ਇਸ ਦੌਰਾਨ ਹੀ ਦੂਜੀ ਧਿਰ ਦੇ 15-16 ਵਿਅਕਤੀ ਆਏ, ਜਿਨ੍ਹਾਂ ਨੇ ਉਨ੍ਹਾਂ ਨਾਲ ਖਿੱਚ ਧੂਹ ਕੀਤੀ। ਉਨ੍ਹਾਂ ਦੇ ਸਿਰ ਵਿੱਚ ਵੀ ਸੱ-ਟਾਂ ਮਾ-ਰੀ-ਆਂ। ਉਹਨਾਂ ਦੇ ਪਰਿਵਾਰ ਦੇ 5-6 ਵਿਅਕਤੀਆਂ ਨੂੰ ਸੱ-ਟਾਂ ਲੱਗੀਆਂ ਹਨ। ਉਨ੍ਹਾਂ ਵੱਲੋਂ ਇਨਸਾਫ਼ ਅਤੇ ਕਾਰਵਾਈ ਕਰਨ ਦੀ ਮੰਗ ਕੀਤੀ ਗਈ ਹੈ। ਇਕ ਔਰਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਗਰਭਵਤੀ ਹੈ। ਇਸ ਦੇ ਬਾਵਜੂਦ ਵੀ ਦੂਜੀ ਧਿਰ ਦੀਆਂ ਔਰਤਾਂ ਨੇ ਉਨ੍ਹਾਂ ਨਾਲ ਖਿੱਚ ਧੂਹ ਕੀਤੀ। ਉਨ੍ਹਾਂ ਦੀਆਂ ਅੱਖਾਂ ਵਿਚ ਮਿਰਚਾਂ ਪਾ ਦਿੱਤੀਆਂ।

ਔਰਤ ਦੇ ਦੱਸਣ ਅਨੁਸਾਰ ਦੂਜੀ ਧਿਰ ਕੋਲ ਨੁਕੀਲੇ ਸੰਦ ਵੀ ਸੀ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰਿਕ ਮੈਂਬਰ ਪੱਠੇ ਵੱਢ ਰਹੇ ਸੀ। ਇਸ ਦੌਰਾਨ ਦੂਜੀ ਧਿਰ ਨੇ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨਾਲ ਖਿੱਚ-ਧੂਹ ਕੀਤੀ। ਜਦੋਂ ਉਹ ਛਡਾਉਣ ਲਈ ਗਏ ਤਾਂ ਉਨ੍ਹਾਂ ਨਾਲ ਵੀ ਖਿੱਚ ਧੂਹ ਕੀਤੀ ਗਈ। ਪਰਿਵਾਰਿਕ ਮੈਂਬਰ ਇਕ ਨੌਜਵਾਨ ਦਾ ਕਹਿਣਾ ਹੈ ਕਿ ਉਹ ਪੱਠੇ ਵੱਢ ਰਹੇ ਸੀ, ਇਸ ਦੌਰਾਨ ਦੂਜੀ ਧਿਰ ਨੇ ਉਨ੍ਹਾਂ ਨਾਲ ਖਿੱਚ ਧੂਹ ਕੀਤੀ। ਨੌਜਵਾਨ ਦੇ ਦੱਸਣ ਅਨੁਸਾਰ ਸੁਖਦੇਵ ਸਿੰਘ ਜੋ ਕਿ ਅਮਲ ਦੀ ਵਿਕਰੀ ਵੀ ਕਰਦਾ ਹੈ, ਉਸ ਵੱਲੋਂ ਧ-ਮ-ਕੀ-ਆਂ ਵੀ ਦਿੱਤੀਆਂ ਗਈਆਂ।

ਸੁਖਦੇਵ ਸਿੰਘ ਦੇ ਪਿਤਾ ਪੁਲੀਸ ਮੁਲਾਜ਼ਮ ਹਨ, ਜੋ ਆਪਣੇ ਅਹੁਦੇ ਦਾ ਗਲਤ ਫਾਇਦਾ ਚੁੱਕ ਰਹੇ ਹਨ। ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਵੱਲੋਂ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਡਾਕਟਰੀ ਰਿਪੋਰਟ ਆਉਣ ਤੋਂ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।