ਦੇਸ਼ ਲਈ ਸ਼ਹੀਦ ਹੋਇਆ ਇੱਕ ਹੋਰ ਪੰਜਾਬ ਦਾ ਪੁੱਤ, ਭੁੱਬਾਂ ਮਾਰ ਮਾਰ ਰੋਵੇ ਸ਼ਹੀਦ ਦੀ ਪਤਨੀ

ਜ਼ਿਲ੍ਹਾ ਹੁਸ਼ਿਆਰਪੁਰ ਦੇ ਕਸਬਾ ਗੜ੍ਹਦੀਵਾਲਾ ਨੇੜੇ ਪੈਂਦੇ ਪਿੰਡ ਬਰਾਂਡਾ ਦੇ ਸ਼ਹੀਦ ਹੋਏ ਸੂਬੇਦਾਰ ਹਰਦੀਪ ਸਿੰਘ ਦਾ ਉਨ੍ਹਾਂ ਦੇ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਨੂੰ ਅੰਤਮ ਵਿਦਾਇਗੀ ਦੇਣ ਲਈ ਨਾਮਵਰ ਹਸਤੀਆਂ ਹਾਜ਼ਰ ਸਨ। ਹਰਦੀਪ ਸਿੰਘ ਪੰਜਾਬ 15 ਰੈਜੀਮੈਂਟ ਵਿਚ ਸੂਬੇਦਾਰ ਦੇ ਤੌਰ ਤੇ ਨੌਕਰੀ ਕਰ ਰਹੇ ਸਨ। ਉਨ੍ਹਾਂ ਦੀ ਡਿਊਟੀ ਅਰੁਣਾਚਲ ਪ੍ਰਦੇਸ਼ ਵਿੱਚ ਸੀ। ਅਜੇ 5 ਤਰੀਕ ਨੂੰ ਉਨ੍ਹਾਂ ਨੇ ਆਪਣੀ ਪਤਨੀ ਨਾਲ ਫੋਨ ਤੇ ਗੱਲ ਕੀਤੀ ਸੀ।

ਉਨ੍ਹਾਂ ਨੇ ਦੱਸਿਆ ਸੀ ਕਿ ਉਨ੍ਹਾਂ ਦੀ ਡਿਊਟੀ ਉਚਾਈ ਤੇ ਹੋਣ ਕਰਕੇ ਨੈੱਟਵਰਕ ਦੀ ਰੇਂਜ ਨਹੀਂ ਆਉਂਦੀ। ਇਸ ਲਈ ਸਮਾਂ ਮਿਲਣ ਤੇ ਉਹ ਐਸ.ਟੀ.ਡੀ ਕਾਲ ਕਰਨਗੇ। ਇਹ ਹੀ ਉਨ੍ਹਾਂ ਦੀ ਆਖਰੀ ਗੱਲਬਾਤ ਸੀ। ਮਿਲੀ ਜਾਣਕਾਰੀ ਮੁਤਾਬਕ ਦਿਲ ਦਾ ਦੌਰਾ ਪੈਣ ਕਾਰਨ ਉਹ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ। ਜਦੋਂ ਉਨ੍ਹਾਂ ਦੇ ਸ਼ਹੀਦ ਹੋਣ ਦੀ ਖ਼ਬਰ ਪਰਿਵਾਰ ਨੂੰ ਪਹੁੰਚੀ ਤਾਂ ਪਰਿਵਾਰ ਨੂੰ ਵੱਡਾ ਝਟਕਾ ਲੱਗਾ। ਉਨ੍ਹਾਂ ਦੀ ਪਤਨੀ ਤੋਂ ਗੱਲ ਵੀ ਨਹੀਂ ਕੀਤੀ ਜਾ ਰਹੀ।

ਮਾਂ ਅਤੇ ਪਤਨੀ ਦਾ ਰੋ ਰੋ ਬੁਰਾ ਹਾਲ ਹੈ। ਪੁੱਤਰ ਨੂੰ ਜਿੱਥੇ ਆਪਣੇ ਪਿਤਾ ਦੇ ਤੁਰ ਜਾਣ ਦਾ ਅਫ਼ਸੋਸ ਹੈ। ਉੱਥੇ ਹੀ ਉਨ੍ਹਾਂ ਦੀ ਸ਼ਹਾਦਤ ਤੇ ਮਾਣ ਵੀ ਹੈ। ਜਿਨ੍ਹਾਂ ਨੇ ਆਪਣੀ ਸਾਰੀ ਜ਼ਿੰਦਗੀ ਮੁਲਕ ਦੇ ਲੇਖੇ ਲਗਾ ਦਿੱਤੀ। ਉਨ੍ਹਾਂ ਦੀ ਇੱਛਾ ਹੈ ਕਿ ਸ਼ਹੀਦ ਦੀ ਯਾਦਗਾਰ ਬਣਾਈ ਜਾਵੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਰਿਵਾਰ ਨੂੰ ਇਕ ਕਰੋੜ ਰੁਪਏ ਸਹਾਇਤਾ ਰਾਸ਼ੀ ਵਜੋਂ ਅਤੇ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦਾ ਭਰੋਸਾ ਦਿੱਤਾ ਗਿਆ ਹੈ।

ਸ਼ਹੀਦ ਹਰਦੀਪ ਸਿੰਘ ਦੇ ਅੰਤਿਮ ਸੰਸਕਾਰ ਦਾ ਦਿ੍ਸ਼ ਭਾਵੁਕ ਕਰਨ ਵਾਲਾ ਸੀ। ਹਰ ਅੱਖ ਸਿੱਲੀ ਸੀ। ਉਨ੍ਹਾਂ ਦੀ ਸ਼ਹਾਦਤ ਨੂੰ ਸਦਾ ਯਾਦ ਰੱਖਿਆ ਜਾਵੇਗਾ। ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਮ ਵਿਦਾਇਗੀ ਦਿੱਤੀ ਗਈ। ਕਿੱਥੇ ਤਾਂ ਉਹ ਆਪਣੇ ਪੁੱਤਰ ਨੂੰ ਪੜ੍ਹਾਈ ਲਈ ਵਿਦੇਸ਼ ਭੇਜਣ ਦੀ ਤਿਆਰੀ ਕਰ ਰਹੇ ਸਨ ਪਰ ਉਹ ਨਹੀਂ ਸੀ ਜਾਣਦੇ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਸਫ਼ਰ ਬਹੁਤ ਥੋੜ੍ਹਾ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ