ਨੌਜਵਾਨ ਦੀ ਭੇਦਭਰੇ ਹਾਲਾਤਾ ਚ ਮੋਤ, ਬਜੁਰਗ ਮਾਂ ਦਾ ਰੋ ਰੋ ਬੁਰਾ ਹਾਲ

ਲੁਧਿਆਣੇ ਤੋਂ ਇੱਕ ਨੌਜਵਾਨ ਦੀ ਜਾਨ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਅਜਿਹੇ ਹਲਾਤਾਂ ਵਿੱਚ ਮ੍ਰਿਤਕ ਦੇਹ ਦੇਖ ਕੇ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਕਿਹਾ ਜਾ ਰਿਹਾ ਹੈ ਕਿ ਮ੍ਰਿਤਕ ਦੇਹ ਦੇ ਕੋਲ਼ ਪਈ ਇੱਕ ਸ ਰਿੰ ਜ ਵੀ ਮਿਲੀ ਹੈ ਅਤੇ ਦੇਹ ਨੂੰ ਦੇਖ ਕੇ ਹਰ ਇੱਕ ਦੇ ਹੋਸ਼ ਗਏ। 25 ਸਾਲਾਂ ਨੌਜਵਾਨ ਮਾਪਿਆਂ ਦਾ ਇਕਲੌਤਾ ਸਹਾਰਾ ਸੀ। ਮ੍ਰਿਤਕ ਦੀ ਮਾਂ ਉਮਾ ਰਾਣੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਉਨ੍ਹਾਂ ਦੇ ਲੜਕੇ ਦੀ ਉਮਰ 25 ਸਾਲ ਹੈ।

ਉਹ ਆਟੋ ਚਲਾਉਣ ਦਾ ਕੰਮ ਕਰਦਾ ਸੀ। ਉਨ੍ਹਾਂ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਇਸ ਘਟਨਾ ਦਾ ਉਦੋਂ ਪਤਾ ਲੱਗਾ ਜਦੋਂ ਉਨ੍ਹਾਂ ਦਾ ਲੜਕਾ ਦੇਰ ਰਾਤ ਤੱਕ ਘਰ ਨਾ ਪਹੁੰਚਿਆ। ਉਨ੍ਹਾਂ ਨੇ ਵਾਰ-ਵਾਰ ਫੋਨ ਕੀਤਾ, ਲੜਕੇ ਫੋਨ ਵੀ ਨਹੀਂ ਚੁੱਕਿਆ। ਜਿਸ ਤੋਂ ਬਾਅਦ ਉਨ੍ਹਾਂ ਨੇ ਲੜਕੇ ਦੀ 2 ਵਾਰ ਭਾਲ ਵੀ ਕੀਤੀ। ਉਮਾ ਰਾਣੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਿਸੇ ਨੇ ਸੂਚਨਾ ਦਿੱਤੀ ਕਿ ਤੁਹਾਡੇ ਲੜਕੇ ਦੀ ਮ੍ਰਿਤਕ ਦੇਹ ਪਈ ਹੈ। ਉਨ੍ਹਾਂ ਦਾ ਲੜਕਾ ਕਿਸੇ ਵੀ ਤਰ੍ਹਾਂ ਦੇ ਅਮਲ ਦੀ ਵਰਤੋਂ ਨਹੀਂ ਕਰਦਾ ਸੀ।

ਉਨ੍ਹਾਂ ਨੂੰ ਸ਼ੱਕ ਹੈ ਕਿ ਕਿਸੇ ਵੱਲੋਂ ਉਸ ਦੀ ਜਾਨ ਲਈ ਗਈ ਹੈ। ਉਨ੍ਹਾਂ ਦਾ ਇਕਲੌਤਾ ਪੁੱਤਰ ਅਤੇ ਇਕੱਲਾ ਕਮਾਊ ਸੀ, ਉਨ੍ਹਾਂ ਦਾ ਪਤੀ ਵੀ ਬਿਮਾਰ ਹੈ ਅਤੇ ਉਹ ਬਜ਼ੁਰਗ ਕਿਵੇਂ ਘਰ ਚਲਾਉਣਗੇ। ਉਨ੍ਹਾਂ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਸਰਕਾਰ ਬਣਦੀ ਕਾਰਵਾਈ ਕਰੇ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੇਹ ਦੇ ਕੋਲ਼ ਪਈ ਇਕ ਸ ਰਿੰ ਜ ਵੀ ਮਿਲੀ ਹੈ। ਇਸ ਕਰਕੇ ਉਨ੍ਹਾਂ ਵੱਲੋਂ ਮਾਮਲਾ ਵੀ ਦਰਜ ਕੀਤਾ ਜਾਵੇਗਾ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਹੈ ਉਨ੍ਹਾਂ ਵੱਲੋਂ ਇਹ ਵੀ ਪਤਾ ਕੀਤਾ ਜਾ ਰਿਹਾ ਹੈ ਕਿ ਮ੍ਰਿਤਕ ਦੇ ਸੰਬੰਧ ਵਿੱਚ ਕੌਣ ਕੌਣ ਸੀ। ਉਨ੍ਹਾਂ ਵੱਲੋਂ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾਵੇਗਾ। ਜਿਸ ਦੀ ਰਿਪੋਰਟ ਤੋਂ ਬਾਅਦ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਜੇਕਰ ਮਾਂ-ਪਿਉ, ਭੈਣ-ਭਰਾ ਅਤੇ ਮਿੱਤਰ ਸੁਚੇਤ ਹੋ ਜਾਣ ਅਤੇ ਉਨ੍ਹਾਂ ਨੂੰ ਇਸ ਤਰ੍ਹਾਂ ਦੀ ਸੂਚਨਾ ਦੇਣ ਤਾਂ ਅਜਿਹੇ ਹਾਦਸੇ ਘੱਟ ਜਾਣਗੇ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ