ਕਈ ਵਾਰ ਇਨਸਾਨ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਸ ਨੂੰ ਸੁਣ ਕੇ ਹਰ ਇਕ ਦੇ ਮਨ ਨੂੰ ਧੱ ਕਾ ਜ਼ਰੂਰ ਲੱਗਦਾ ਹੈ। ਅਜਿਹਾ ਹੀ ਇਕ ਮਾਮਲਾ ਤਰਨਤਾਰਨ ਤੋਂ ਸਾਹਮਣੇ ਆਇਆ ਹੈ, ਜਿੱਥੇ ਕਿ ਇੱਕ ਸੜਕ ਹਾਦਸੇ ਦੌਰਾਨ ਇੱਕ ਪਰਿਵਾਰ ਦੇ ਚਾਰ ਮੈਂਬਰਾਂ ਦੀ ਜਾਨ ਚਲੀ ਗਈ। ਕਿਹਾ ਜਾ ਰਿਹਾ ਹੈ ਕਿ ਇਹ ਹਾਦਸਾ ਇੱਕ ਮੋਟਰਸਾਈਕਲ ਅਤੇ ਟਰੱਕ ਦੀ ਆਪਸੀ ਟੱਕਰ ਹੋਣ ਕਾਰਨ ਵਾਪਰਿਆ। ਇਸ ਕਾਰਨ ਕੁੱਝ ਵਿਅਕਤੀਆਂ ਵੱਲੋਂ ਇਨਸਾਫ਼ ਦੀ ਮੰਗ ਕਰਦੇ ਹੋਏ
ਇਸ ਪਰਿਵਾਰ ਦੀ ਮਦਦ ਲਈ ਗੁਹਾਰ ਲਗਾਈ ਜਾ ਰਹੀ ਹੈ। ਗੁਰਪ੍ਰੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਪਾਸੇ ਤੋਂ ਗੱਡੀ ਆ ਰਹੀ ਸੀ ਅਤੇ ਦੂਜੇ ਪਾਸੇ ਤੋਂ ਮੋਟਰਸਾਈਕਲ ਆ ਰਿਹਾ ਸੀ। ਜਿਸ ਉੱਤੇ ਇੱਕ ਹੀ ਪਰਿਵਾਰ ਦੇ ਪੰਜ ਮੈਂਬਰ ਸਵਾਰ ਸਨ। ਇਸ ਦੌਰਾਨ ਹੀ ਮੋਟਰਸਾਇਕਲ ਅਤੇ ਗੱਡੀ ਵਿਚਕਾਰ ਟੱਕਰ ਹੋ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਮੋਟਰਸਾਈਕਲ ਤੇ ਸਵਾਰ 4 ਮੈਂਬਰਾਂ ਦੀ ਜਾਨ ਚਲੀ ਗਈ।
ਜਿਨ੍ਹਾਂ ਵਿੱਚ 1 ਵਿਅਕਤੀ 1 ਔਰਤ ਅਤੇ 2 ਬੱਚੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਪਰਿਵਾਰ ਦਾ ਪੂਰਾ ਟੱਬਰ ਹੀ ਖਤਮ ਹੋ ਗਿਆ, ਜਿਸ ਕਰਕੇ ਉਨ੍ਹਾਂ ਦੀ ਮਦਦ ਹੋਣੀ ਚਾਹੀਦੀ ਹੈ। ਸਰਪੰਚ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇੱਕ ਪਾਸੇ ਤੋਂ ਮੋਟਰਸਾਈਕਲ ਆ ਰਿਹਾ ਸੀ। ਜਿਸ ਉਤੇ ਪੂਰਾ ਪਰਿਵਾਰ ਸਵਾਰ ਸੀ। ਦੂਜੇ ਪਾਸੇ ਫਤਿਆਂਬਾਦ ਤੋਂ ਇੱਕ ਟਰੱਕ ਆ ਰਿਹਾ ਸੀ। ਇਸ ਦੌਰਾਨ ਦੋਨਾਂ ਵਾਹਨਾਂ ਦੀ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ 4 ਮੈਂਬਰਾਂ ਦੀ ਜਾਨ ਚਲੀ ਗਈ।
ਸਰਪੰਚ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਇਕਲ ਉੱਤੇ ਪਰਿਵਾਰ ਦੇ 5 ਮੈਂਬਰ ਸਵਾਰ ਸਨ। ਜਿਨ੍ਹਾਂ ਵਿੱਚੋਂ 4 ਮੈਂਬਰਾਂ ਦੀ ਜਾਨ ਜਾਣ ਤੇ ਪੂਰਾ ਪਰਿਵਾਰ ਹੀ ਖਤਮ ਹੋ ਗਿਆ। ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਇਹ ਗਰੀਬ ਪਰਿਵਾਰ ਸੀ। ਇਸ ਕਰਕੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ