ਪ੍ਰਧਾਨ ਮੰਤਰੀ ਬੋਰਿਸ ਜਾਨਸਨ ਨੇ ਦਿੱਤਾ ਅਸਤੀਫਾ

ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੂੰ ਆਖਰਕਾਰ ਝੁਕਣਾ ਹੀ ਪੈ ਗਿਆ। ਬੁੱਧਵਾਰ ਸ਼ਾਮ ਤੱਕ 17 ਕੈਬਨਿਟ ਮੰਤਰੀਆਂ, 12 ਸੰਸਦੀ ਸਕੱਤਰਾਂ ਅਤੇ 4 ਵਿਦੇਸ਼ੀ ਸਰਕਾਰਾਂ ਦੇ ਨੁਮਾਇੰਦਿਆਂ ਦੁਆਰਾ ਅਸਤੀਫ਼ਾ ਦੇ ਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਲਈ ਸਾਰੇ ਰਸਤੇ ਬੰਦ ਕਰ ਦਿੱਤੇ। ਜਿਸ ਕਰਕੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਨੇ ਆਖਰ ਕੰਜ਼ਰਵੇਟਿਵ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇਣਾ ਮੰਨ ਲਿਆ। ਇੱਥੇ ਦੱਸਣਾ ਬਣਦਾ ਹੈ ਕਿ 50 ਤੋਂ ਵੀ ਵੱਧ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਬੋਰਿਸ ਜੌਹਨਸਨ ਪ੍ਰਤੀ ਬੇਭਰੋਸਗੀ ਜ਼ਾਹਰ ਕੀਤੀ ਸੀ ਅਤੇ ਅਸਤੀਫ਼ੇ ਦੇ ਦਿੱਤੇ ਸਨ।

ਅਸਤੀਫ਼ਾ ਦੇਣ ਵਾਲਿਆਂ ਵਿੱਚ ਕਈ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਨਾਰਾਜ਼ ਹਨ। ਕਈਆਂ ਦੇ ਅਸਤੀਫੇ ਦੇਣ ਦਾ ਕਾਰਨ ਲਾਕਡਾਊਨ ਦੌਰਾਨ ਪ੍ਰਧਾਨ ਮੰਤਰੀ ਵੱਲੋਂ ਕੀਤੀਆਂ ਗਈਆਂ ਪਾਰਟੀਆਂ ਹਨ। ਇਸ ਤੋਂ ਬਿਨਾਂ ਕੁਝ ਨੇਤਾਵਾਂ ਦੇ ਗ਼ ਲ ਤ ਸ ਕੈਂ ਡ ਲਾਂ  ਦੀ ਵੀ ਚਰਚਾ ਹੋ ਰਹੀ ਹੈ। ਇਨ੍ਹਾਂ ਸਾਰੇ ਕਾਰਨਾਂ ਦੇ ਚੱਲਦੇ ਹੋਏ ਵੱਡੀ ਗਿਣਤੀ ਵਿੱਚ ਮੰਤਰੀਆਂ ਅਤੇ ਸੰਸਦ ਮੈਂਬਰਾਂ ਨੇ ਪ੍ਰਧਾਨ ਮੰਤਰੀ ਦੇ ਅਸਤੀਫੇ ਦੀ ਮੰਗ ਕਰਦੇ ਹੋਏ ਖੁਦ ਅਸਤੀਫੇ ਦੇ ਦਿੱਤੇ।

ਇਨ੍ਹਾਂ ਅਸਤੀਫ਼ਾ ਦੇਣ ਵਾਲਿਆਂ ਵਿੱਚ ਇੱਕ ਮਹਿਲਾ ਮੰਤਰੀ ਨੂੰ ਤਾਂ ਸਿਰਫ 36 ਘੰਟੇ ਪਹਿਲਾਂ ਹੀ ਮੰਤਰੀ ਦਾ ਅਹੁਦਾ ਮਿਲਿਆ ਸੀ। ਜਿਸ ਤੋਂ ਬਾਅਦ ਪ੍ਰਧਾਨ ਮੰਤਰੀ ਨੂੰ ਅਸਤੀਫਾ ਦੇਣਾ ਪਿਆ। ਇੱਥੇ ਦੱਸਣਾ ਬਣਦਾ ਹੈ ਕਿ ਜਿੰਨੀ ਦੇਰ ਤਕ ਨਵੇਂ ਨੇਤਾ ਦੀ ਚੋਣ ਨਹੀਂ ਹੁੰਦੀ, ਓਨੀ ਦੇਰ ਤਕ ਬੋਰਿਸ ਜੌਹਨਸਨ ਆਪਣੇ ਅਹੁਦੇ ਤੇ ਬਣੇ ਰਹਿਣਗੇ।