ਪੰਜਾਬੀਆਂ ਲਈ ਵੱਡੀ ਖੁਸ਼ਖਬਰੀ, ਅੱਜ ਤੋਂ ਲੱਗਣਗੀਆਂ ਮੌਜਾਂ

ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚੱਲ ਰਹੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤਾ ਗਿਆ, ਮੁਫ਼ਤ ਬਿਜਲੀ ਦੇਣ ਦਾ ਵਾਅਦਾ ਅੱਜ ਪੂਰਾ ਕਰ ਰਹੀ ਹੈ। ਚੋਣਾਂ ਦੌਰਾਨ ਪਾਰਟੀ ਨੇ ਪੰਜਾਬ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਹਰ ਪਰਿਵਾਰ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾਵੇਗੀ। ਅਸੀਂ ਜਾਣਦੇ ਹਾਂ ਕਿ ਪੰਜਾਬ ਵਿਚ 2 ਮਹੀਨੇ ਬਾਅਦ ਬਿਜਲੀ ਦਾ ਬਿੱਲ ਆਉਂਦਾ ਹੈ।

ਇਸ ਲਈ 2 ਮਹੀਨੇ ਵਿਚ 600 ਯੂਨਿਟ ਮੁਫ਼ਤ ਬਿਜਲੀ ਮਿਲੇਗੀ। ਸਰਕਾਰ ਹੋਂਦ ਵਿੱਚ ਆਉਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਸੀ ਕਿ ਇਹ ਫੈਸਲਾ 1 ਜੁਲਾਈ ਤੋਂ ਲਾਗੂ ਹੋ ਜਾਵੇਗਾ। ਇਸ ਲਈ ਅੱਜ 1 ਜੁਲਾਈ ਤੋਂ ਪੰਜਾਬ ਵਾਸੀਆਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਮਿਲਣ ਦੀ ਸਹੂਲਤ ਸ਼ੁਰੂ ਹੋ ਗਈ ਹੈ। ਇਸੇ ਨਾਲ ਇਕ ਸ਼ਰਤ ਵੀ ਹੈ ਕਿ ਜੇਕਰ ਕੋਈ ਖਪਤਕਾਰ 2 ਮਹੀਨਿਆਂ ਵਿਚ 600 ਯੂਨਿਟ ਤੋਂ ਇੱਕ ਵੀ ਯੂਨਿਟ ਵੱਧ ਬਿਜਲੀ ਦੀ ਖਪਤ ਕਰਦਾ ਹੈ

ਤਾਂ ਉਸ ਨੂੰ 2 ਮਹੀਨਿਆਂ ਦੌਰਾਨ ਵਰਤੀ ਗਈ ਪੂਰੀ ਬਿਜਲੀ ਦਾ ਬਿੱਲ ਦੇਣਾ ਪਵੇਗਾ। ਜੇਕਰ ਆਜ਼ਾਦੀ ਘੁਲਾਟੀਏ ਅਤੇ ਐੱਸ.ਸੀ ਭਾਈਚਾਰੇ ਦੇ ਉਹ ਖਪਤਕਾਰ ਜਿਨ੍ਹਾਂ ਦਾ ਲੋਡ ਇੱਕ ਕਿਲੋਵਾਟ ਤੋਂ ਘੱਟ ਹੈ, ਉਹ 2 ਮਹੀਨੇ ਵਿੱਚ 600 ਯੂਨਿਟ ਤੋਂ ਵੱਧ ਬਿਜਲੀ ਦੀ ਵਰਤੋਂ ਕਰਦੇ ਹਨ ਤਾਂ ਉਨ੍ਹਾਂ ਨੂੰ 600 ਯੂਨਿਟ ਮੁਫ਼ਤ ਹੋਣਗੇ ਅਤੇ ਜੋ 600 ਯੂਨਿਟ ਤੋਂ ਵੱਧ ਬਿਜਲੀ ਵਰਤੀ ਗਈ ਹੈ ਉਸ ਦਾ ਬਿੱਲ ਦੇਣਾ ਪਵੇਗਾ। ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਦੇਣ ਨਾਲ ਸਰਕਾਰੀ ਖ਼ਜ਼ਾਨੇ ਤੇ ਵੱਡਾ ਬੋਝ ਪਵੇਗਾ।

ਇਸ ਤੋਂ ਪਹਿਲਾਂ ਖੇਤੀ ਸੈਕਟਰ ਨੂੰ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ। ਪੰਜਾਬ ਵਾਸੀਆਂ ਨੂੰ ਮੁਫ਼ਤ ਬਿਜਲੀ ਦੀ ਸਹੂਲਤ ਅੱਜ ਤੋਂ ਸ਼ੁਰੂ ਹੋ ਜਾਵੇਗੀ। ਜਿਸ ਦਿਨ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਈ ਹੈ ਪੰਜਾਬ ਵਾਸੀ ਤਾਂ ਉਸ ਦਿਨ ਤੋਂ ਹੀ ਉਡੀਕ ਕਰ ਰਹੇ ਸਨ ਕਿ ਕਦੋਂ ਸਰਕਾਰ ਆਪਣਾ ਕੀਤਾ ਹੋਇਆ ਵਾਅਦਾ ਨਿਭਾਉਂਦੀ ਹੈ।