ਪੰਜਾਬ ਚ ਇਸ ਜਗ੍ਹਾ ਪਲਟੀ ਬੱਸ, ਹੋਈਆਂ ਮੋਤਾਂ, ਮਚੀ ਹਾਹਾਕਾਰ

ਆਵਾਜਾਈ ਦੇ ਨਿਯਮਾਂ ਦੀ ਅਣਦੇਖੀ ਕਰਨ ਕਰਕੇ ਹਰ ਰੋਜ਼ ਕਿੰਨੇ ਹੀ ਹਾਦਸੇ ਵਾਪਰਦੇ ਹਨ। ਜਿਸ ਦੀ ਵਜ੍ਹਾ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੁੰਦਾ ਹੈ। ਜ਼ਿਆਦਾਤਰ ਹਾਦਸਿਆਂ ਲਈ ਅਸੀਂ ਖ਼ੁਦ ਹੀ ਜ਼ਿੰਮੇਵਾਰ ਹਾਂ। ਜਲਾਲਾਬਾਦ ਵਿੱਚ ਇਕ ਬੱਸ ਦੇ ਪਲਟਣ ਕਾਰਨ ਚਾਰ ਚੁਫੇਰੇ ਹਾ ਹਾ ਕਾ ਰ ਮੱਚ ਗਈ। 3 ਜੀਆਂ ਦੀਆਂ ਘਟਨਾ ਸਥਾਨ ਤੇ ਹੀ ਜਾਨਾਂ ਚਲੀਆਂ ਗਈਆਂ। 20 ਤੋਂ ਵੀ ਜ਼ਿਆਦਾ ਵਿਅਕਤੀਆਂ ਦੇ ਸੱਟਾਂ ਲੱਗੀਆਂ ਹਨ। ਇਨ੍ਹਾਂ ਨੂੰ ਹਸਪਤਾਲ ਲਿਆਂਦਾ ਗਿਆ।

ਜਿਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਖਰਾਬ ਹੋਣ ਕਾਰਨ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ। ਇਹ ਬੱਸ ਅਨੰਦ ਟਰਾਂਸਪੋਰਟ ਕੰਪਨੀ ਦੀ ਦੱਸੀ ਜਾਂਦੀ ਹੈ। ਹਾਦਸਾ ਵਾਪਰਦੇ ਸਾਰ ਹੀ ਸਿਵਲ ਹਸਪਤਾਲ ਦੇ ਡਾਕਟਰਾਂ ਨੂੰ ਚੌਕਸ ਕਰ ਦਿੱਤਾ ਗਿਆ। ਕੁਝ ਪ੍ਰਾਈਵੇਟ ਡਾਕਟਰ ਵੀ ਬੁਲਾਉਣੇ ਪਏ। ਹਾਦਸੇ ਦਾ ਪਤਾ ਲੱਗਦੇ ਸਾਰ ਹੀ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਪੁਲਿਸ ਵਿਭਾਗ ਦੇ ਅਧਿਕਾਰੀ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀ ਮੌਕੇ ਤੇ ਪਹੁੰਚ ਗਏ। ਹਲਕਾ ਵਿਧਾਇਕ ਵੀ ਮੌਕੇ ਤੇ ਪਹੁੰਚੇ। ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਗਈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੱਤੀ ਕਿ ਘਟਨਾ ਸਥਾਨ ਤੇ 3 ਜਾਨਾਂ ਚਲੀਆਂ ਗਈਆਂ ਹਨ।

ਉਨ੍ਹਾਂ ਵੱਲੋਂ ਬਣਦੀ ਕਾਰਵਾਈ ਕੀਤੀ ਜਾਵੇਗੀ। ਇਕ ਅਧਿਕਾਰੀ ਦਾ ਕਹਿਣਾ ਸੀ ਕਿ ਘਟਨਾ ਦਾ ਪਤਾ ਲੱਗਣ ਤੇ ਉਹ ਆਪਣੀ ਟੀਮ ਸਮੇਤ ਪਹੁੰਚੇ ਹਨ। 3 ਜਾਨਾਂ ਗਈਆਂ ਹਨ ਅਤੇ ਜਿਨ੍ਹਾਂ ਦੇ ਸੱਟਾਂ ਲੱਗੀਆਂ ਹਨ ਉਨ੍ਹਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਹਾਦਸੇ ਦੇ ਕਾਰਨਾਂ ਦਾ ਤਾਂ ਜਾਂਚ ਤੋਂ ਬਾਅਦ ਹੀ ਪਤਾ ਲੱਗ ਸਕੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੁਣਨ ਵਿੱਚ ਵੀ ਆਇਆ ਹੈ ਕਿ ਬੱਸ ਦੀ ਰਫ਼ਤਾਰ ਜ਼ਿਆਦਾ ਸੀ। ਇਸ ਤੋਂ ਬਿਨਾਂ ਮੋੜ ਵੀ ਹਾਦਸੇ ਦਾ ਕਾਰਨ ਹੋ ਸਕਦਾ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ