ਪੰਜਾਬ ਸਰਕਾਰ ਨੇ ਕਰ ਦਿੱਤੀ ਵੱਡੀ ਕਾਰਵਾਈ, ਵੱਡੇ ਐਕਸ਼ਨ ਦੀ ਤਿਆਰੀ ਚ ਪੰਜਾਬ ਸਰਕਾਰ

ਪੰਜਾਬ ਸਰਕਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਹੀ ਹੈ। ਸਰਕਾਰ ਵੱਲੋਂ ਨਵੇਂ ਨਵੇਂ ਫ਼ੈਸਲੇ ਲਏ ਜਾ ਰਹੇ ਹਨ। ਇਸ ਸਮੇਂ ਪੰਜਾਬ ਭਲਾਈ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ। ਇਸ ਵਿਭਾਗ ਦੇ ਅਧੀਨ ਆਉਣ ਵਾਲੇ ਵੱਖ ਵੱਖ 20 ਬੋਰਡਾਂ ਦੇ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਸਾਰੇ ਅਹੁਦਿਆਂ ਤੇ ਦੁਬਾਰਾ ਵਿਅਕਤੀ ਨਿਯੁਕਤ ਕੀਤੇ ਜਾਣਗੇ। ਇਹ ਫੈਸਲਾ ਪੰਜਾਬ ਦੇ ਭਲਾਈ ਵਿਭਾਗ ਦੇ ਕੈਬਨਿਟ ਮੰਤਰੀ ਬਲਜੀਤ ਕੌਰ ਵੱਲੋਂ ਲਿਆ ਗਿਆ ਹੈ।

ਇਨ੍ਹਾਂ ਵੱਖ ਵੱਖ ਬੋਰਡਾਂ ਵਿਚ ਮੁਸਲਮ ਵੈੱਲਫੇਅਰ ਬੋਰਡ, ਅਨਸੂਚਿਤ ਜਾਤੀ ਵੈੱਲਫੇਅਰ ਬੋਰਡ ਅਤੇ ਕੰਬੋਜ ਭਲਾਈ ਬੋਰਡ ਆਦਿ ਸਮੇਤ 20 ਬੋਰਡ ਆਉਂਦੇ ਹਨ। ਵਿਭਾਗ ਵੱਲੋਂ ਇਨ੍ਹਾਂ ਸਾਰੇ ਬੋਰਡਾਂ ਨੂੰ ਭੰਗ ਕਰ ਦਿੱਤਾ ਗਿਆ ਹੈ। ਭਾਵ ਇਨ੍ਹਾਂ ਦੇ ਸਾਰੇ ਅਹੁਦੇਦਾਰਾਂ ਦੀ ਦੁਬਾਰਾ ਨਿਯੁਕਤੀਆਂ ਹੋਣਗੀਆਂ। ਨਵੀਂ ਸਰਕਾਰ ਵੱਲੋਂ ਵੱਖ ਵੱਖ ਵਿਭਾਗਾਂ ਸਬੰਧੀ ਫੈਸਲੇ ਲਏ ਜਾ ਰਹੇ ਹਨ। ਪੰਚਾਇਤ ਵਿਭਾਗ ਦੁਆਰਾ ਚੰਡੀਗੜ੍ਹ ਵਿਖੇ ਪੰਚਾਇਤ ਵਿਭਾਗ ਦੀ 29 ਏਕੜ ਜ਼ਮੀਨ ਕਿਸੇ ਦੇ ਕਬਜ਼ੇ ਚੋਂ ਛੁਡਵਾਈ ਗਈ ਹੈ।

ਸਭ ਦੀਆਂ ਨਜ਼ਰਾਂ ਸੂਬਾ ਸਰਕਾਰ ਦੇ ਫ਼ੈਸਲਿਆਂ ਤੇ ਲੱਗੀਆਂ ਹੋਈਆਂ ਹਨ। ਪੰਚਾਇਤ ਵਿਭਾਗ ਦੁਆਰਾ ਜੋ ਜ਼ਮੀਨ ਕਿਸੇ ਦੇ ਕਬਜ਼ੇ ਵਿੱਚੋਂ ਕਢਵਾਈ ਗਈ ਹੈ। ਉਹ ਕੈਪਟਨ ਅਮਰਿੰਦਰ ਸਿੰਘ ਦੇ ਸੀਸਵਾਂ ਫਾਰਮ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਸੁੱਖ ਵਿਲਾਸ ਹੋਟਲ ਨੇੜੇ ਲੱਗਦੀ ਦੱਸੀ ਜਾਂਦੀ ਹੈ। ਪੰਜਾਬ ਸਰਕਾਰ ਵੱਖ ਵੱਖ ਥਾਵਾਂ ਤੇ ਲੋਕਾਂ ਦੁਆਰਾ ਦੱਬੀ ਗਈ ਜ਼ਮੀਨ ਨੂੰ ਛੁਡਵਾਉਣ ਲਈ ਯਤਨਸ਼ੀਲ ਹੈ।