ਪੰਜਾਬ ਸਰਕਾਰ ਨੇ ਲੈ ਲਿਆ ਵੱਡਾ ਅਹਿਮ ਫੈਸਲਾ, ਸਾਰੇ ਪੰਜਾਬ ਚ ਖੁਸ਼ੀ ਦਾ ਮਾਹੌਲ

ਆਮ ਆਦਮੀ ਪਾਰਟੀ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੀ ਜਨਤਾ ਨਾਲ ਅਨੇਕਾਂ ਵਾਅਦੇ ਕੀਤੇ ਗਏ ਸਨ। ਇਨ੍ਹਾਂ ਵਾਅਦਿਆਂ ਨੂੰ ਨਿਭਾਉਣ ਲਈ ਸਰਕਾਰ ਕੁਝ ਕੋਸ਼ਿਸ਼ਾਂ ਕਰਨ ਲੱਗੀ ਹੈ। ਪੰਜਾਬ ਕੈਬਨਿਟ ਦੀ ਮੀਟਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਹੋਈ। ਜਿਸ ਵਿੱਚ ਕਈ ਅਹਿਮ ਫੈਸਲੇ ਲਏ ਗਏ ਹਨ। ਪੰਜਾਬ ਸਰਕਾਰ ਨੇ ਵੱਖ ਵੱਖ ਵਿਭਾਗਾਂ ਵਿੱਚ 26454 ਅਸਾਮੀਆਂ ਭਰਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਕਿਹਾ ਜਾ ਸਕਦਾ ਹੈ

ਕਿ ਜਲਦੀ ਹੀ 26454 ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਰੁਜ਼ਗਾਰ ਮਿਲੇਗਾ। ਇਨ੍ਹਾਂ ਵਿੱਚ ਸਿਹਤ ਅਤੇ ਪੁਲਿਸ ਮਹਿਕਮਾ ਵੀ ਸ਼ਾਮਲ ਹਨ। ਪੰਜਾਬ ਸਰਕਾਰ ਵੱਲੋਂ ਘਰ ਘਰ ਰਾਸ਼ਨ ਪਹੁੰਚਾਉਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਹੁਣ ਪ੍ਰਤੀ ਵਿਅਕਤੀ 5 ਕਿੱਲੋ ਆਟਾ ਘਰ ਪਹੁੰਚਾਇਆ ਜਾਵੇਗਾ। ਕਣਕ ਦੀ ਪਿਸਾਈ ਅਤੇ ਟਰਾਂਸਪੋਰਟ ਦਾ ਖਰਚਾ ਸਰਕਾਰ ਖੁਦ ਕਰੇਗੀ। ਜਿਸ ਤੇ 670 ਕਰੋੜ ਰੁਪਏ ਵਾਧੂ ਖ਼ਰਚਾ ਸਰਕਾਰ ਨੂੰ ਕਰਨਾ ਪਵੇਗਾ। ਪਿਛਲੇ ਸਮੇਂ ਦੌਰਾਨ ਗੁਲਾਬੀ ਸੁੰਡੀ ਨਾਲ ਹੋਏ ਨਰਮੇ ਦੇ ਨੁਕਸਾਨ ਦੇ

ਮੁਆਵਜ਼ੇ ਲਈ ਸਰਕਾਰ ਨੇ 41 ਕਰੋੜ ਰੁਪਏ ਦੇਣ ਦੇ ਫ਼ੈਸਲੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਹੁਣ ਇੱਕ ਵਿਧਾਇਕ ਨੂੰ ਸਿਰਫ਼ ਇੱਕ ਹੀ ਪੈਨਸ਼ਨ ਮਿਲੇਗੀ। ਸਰਕਾਰ ਨੇ ਟਰਾਂਸਪੋਰਟਰਾਂ ਦੇ ਸੰਬੰਧ ਵਿਚ ਵੀ ਅਹਿਮ ਫ਼ੈਸਲਾ ਲਿਆ ਹੈ। ਜਿਸ ਨਾਲ ਛੋਟੇ ਟਰਾਂਸਪੋਰਟਰਾਂ ਨੂੰ ਵੱਡੀ ਰਾਹਤ ਮਿਲੇਗੀ। ਟੈਕਸ ਭਰਨ ਵਿੱਚ ਹੋਈ ਦੇਰੀ ਕਾਰਨ ਲੱਗਣ ਵਾਲੀ ਪਨੈਲਿਟੀ ਦੀ ਮੁਆਫੀ ਨੂੰ ਮਨਜ਼ੂਰੀ ਦਿੱਤੀ ਗਈ ਹੈ। ਅਜੇ ਸਰਕਾਰ ਬਣਿਆਂ ਬਹੁਤ ਥੋੜ੍ਹਾ ਸਮਾਂ ਹੋਇਆ ਹੈ। ਇਸ ਪਾਰਟੀ ਨੇ ਜਨਤਾ ਨਾਲ ਅਨੇਕਾਂ ਵਾਅਦੇ ਕੀਤੇ ਸਨ।

ਜਨਤਾ ਦੀਆਂ ਨਜ਼ਰਾਂ ਇਸ ਪਾਸੇ ਲੱਗੀਆਂ ਹੋਈਆਂ ਹਨ ਕਿ ਕਿੰਨੀ ਦੇਰ ਵਿੱਚ ਇਹ ਸਰਕਾਰ ਆਪਣੇ ਵਾਅਦੇ ਨੂੰ ਪੁਗਾਉਂਦੀ ਹੈ? ਅਸੀਂ ਦੇਖਦੇ ਹਾਂ ਕਿ ਪੰਜਾਬ ਵਿੱਚ ਬਹੁਤ ਜ਼ਿਆਦਾ ਬੇ ਰੁ ਜ਼ ਗਾ ਰੀ ਹੈ। ਸਰਕਾਰ ਨੇ ਮੁਹੱਲਾ ਕਲੀਨਿਕ ਖੋਲ੍ਹਣ ਦਾ ਵਾਅਦਾ ਕੀਤਾ ਸੀ। ਪਿਛਲੇ ਦਿਨੀਂ ਇਕ ਵਿਧਾਨ ਸਭਾ ਹਲਕੇ ਵਿੱਚ ਇੱਕ ਮੁਹੱਲਾ ਕਲੀਨਿਕ ਖੋਲ੍ਹਣ ਦੀ ਗੱਲ ਚੱਲੀ ਸੀ। ਪੰਜਾਬ ਦੀ ਜਨਤਾ ਵਧੀਆ ਸਿੱਖਿਆ ਅਤੇ ਸਿਹਤ ਸਹੂਲਤਾਂ ਦੀ ਉਡੀਕ ਕਰ ਰਹੀ ਹੈ।