ਬਰਸਾਤ ਦੇ ਮੌਸਮ ਚ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਇਨ੍ਹਾਂ ਚੀਜ਼ਾਂ ਦਾ ਕਰੋ ਸੇਵਨ

ਬਰਸਾਤ ਦਾ ਮੌਸਮ ਹਰ ਇੱਕ ਦੇ ਮਨ ਨੂੰ ਭਾਉਂਦਾ ਹੈ ਪਰ ਬਹੁਤੇ ਲੋਕ ਇਹ ਨਹੀਂ ਜਾਣਦੇ ਕਿ ਬਰਸਾਤ ਦੇ ਮੌਸਮ ਵਿਚ ਕਈ ਤਰ੍ਹਾਂ ਦੇ ਰੋਗ ਵੀ ਹੋ ਜਾਂਦੇ ਹਨ ਜਿਵੇਂ ਕਿ ਡਾਇਰੀਆ, ਵਾਇਰਲ ਬੁ ਖਾ ਰ, ਸਰਦੀ, ਜ਼ੁਕਾਮ ਅਤੇ ਫਲੂ ਆਦਿ ਇਸ ਲਈ ਜੇ ਤੁਸੀਂ ਵੀ ਬਾਰਿਸ਼ ਦਾ ਮਜ਼ਾ ਲੈਣਾ ਚਾਹੁੰਦੇ ਹੋ ਤਾਂ ਆਪਣੇ ਸਰੀਰ ਨੂੰ ਤੰਦਰੁਸਤ ਰੱਖਣਾ ਪਵੇਗਾ ਪਰ ਬਰਸਾਤ ਦੇ ਮੌਸਮ ਵਿੱਚ ਇਮਿਊਨਿਟੀ ਘੱਟ ਹੋਣ ਲੱਗਦੀ ਹੈ। ਅਜਿਹੇ ਵਿੱਚ ਆਪਣੀ ਖੁਰਾਕ ਵਿੱਚ ਕੁਝ ਖਾਸ ਚੀਜ਼ਾਂ ਸ਼ਾਮਲ ਕਰਨੀਆਂ ਚਾਹੀਦੀਆਂ ਹਨ।

ਬਰਸਾਤ ਦੇ ਮੌਸਮ ਵਿੱਚ ਆਪਣੀ ਖੁਰਾਕ ਵਿੱਚ ਅਦਰਕ ਜਰੂਰ ਲਵੋ। ਅਦਰਕ ਐਂਟੀ-ਆਕਸੀਡੈਂਟ, ਐਂਟੀਬੈਕਟੀਰੀਅਲ, ਐਂਟੀ-ਵਾਇਰਲ ਗੁਣਾਂ ਨਾਲ ਭਰਪੂਰ ਹੁੰਦਾ ਹੈ। ਇਸ ਦਾ ਸੇਵਨ ਕਰਨ ਨਾਲ ਇਮਿਊਨਿਟੀ ਵੱਧਦੀ ਹੈ। ਜਿਸ ਕਰਕੇ ਸਰੀਰ ਨੂੰ ਬਿਮਾਰੀ ਲੱਗਣ ਦਾ ਖ਼ਤਰਾ ਵੀ ਘੱਟ ਜਾਂਦਾ ਹੈ। ਬਰਸਾਤ ਦੇ ਮੌਸਮ ਵਿਚ ਕੁਝ ਲੋਕਾਂ ਨੂੰ ਸਰਦੀ-ਜ਼ੁਕਾਮ ਅਤੇ ਇਨਫੈਕਸ਼ਨ ਦੀ ਸਮੱਸਿਆ ਹੋ ਜਾਂਦੀ ਹੈ। ਇਸ ਮੌਕੇ ਤੁਲਸੀ ਦੀ ਚਾਹ ਦਾ ਸੇਵਨ ਕਰਨ ਨਾਲ ਇਨਫੈਕਸ਼ਨ ਅਤੇ ਸਰਦੀ ਜੁਕਾਮ ਤੋਂ ਛੁਟਕਾਰਾ ਮਿਲਦਾ ਹੈ।

ਬਰਸਾਤ ਦੇ ਮੌਸਮ ਵਿੱਚ ਬੁ ਖਾ ਰ ਹੋਣ ਤੇ ਪੂਦੀਨੇ ਨੂੰ ਕਾੜ ਕੇ ਪੀਣਾ ਚਾਹੀਦਾ ਹੈ। ਅਜਿਹਾ ਕਰਨ ਨਾਲ ਬੁ ਖਾ ਰ ਤੋਂ ਰਾਹਤ ਮਿਲਦੀ ਹੈ। ਇਸ ਤੋਂ ਇਲਾਵਾ ਲਸਣ, ਲਸਣ ਇਮਿਊਨਿਟੀ ਵਧਾਉਣ ਵਿੱਚ ਬੇਹੱਦ ਕਾਰਗਰ ਮੰਨਿਆ ਜਾਂਦਾ ਹੈ। ਲਸਣ ਦਾ ਸੇਵਨ ਕਰਨ ਨਾਲ ਪਾਚਨ ਤੰਤਰ ਵੀ ਮਜ਼ਬੂਤ ਹੁੰਦਾ ਹੈ ਅਤੇ ਸਰੀਰ ਵਾਇਰਸ ਨਾਲ ਲੜਨ ਦੇ ਯੋਗ ਵੀ ਹੋ ਜਾਂਦਾ ਹੈ। ਹਲਦੀ ਕਈ ਪੋਸ਼ਕ ਤੱਤ ਅਤੇ ਐਂਟੀਔਕਸੀਡੈਂਟ ,ਐਂਟੀਬੈਕਟੀਰੀਅਲ ਐਂਟੀਵਾਇਰਸ ਗੁਣਾਂ ਨਾਲ ਭਰਪੂਰ ਹੁੰਦੀ ਹੈ

ਹਲਦੀ ਦਾ ਸੇਵਨ ਕਰਨ ਨਾਲ ਇੰਮਉਨਿਟੀ ਵੱਧਦੀ ਹੈ। ਹਲਦੀ ਦਾ ਰੋਜ਼ਾਨਾ ਸੇਵਨ ਕਰਨ ਨਾਲ ਸਰੀਰ ਵੀ ਸਿਹਤਮੰਦ ਰਹਿੰਦਾ ਹੈ। ਬਰਸਾਤ ਦੇ ਮੌਸਮ ਵਿਚ ਸੁੱਕੇ ਮੇਵੇ ਹੀ ਲੈਣੇ ਚਾਹੀਦੇ ਹਨ ਕਿਉਂਕਿ ਸੁੱਕੇ ਮੇਵੇ ਪੋਸ਼ਕ ਤੱਤ ਅਤੇ ਐਂਟੀਆਕਸੀਡੈਂਟ ਗੁਣਾਂ ਨਾਲ ਭਰੇ ਹੁੰਦੇ ਹਨ। ਇਸ ਦਾ ਸੇਵਨ ਕਰਨ ਨਾਲ ਬਰਸਾਤ ਵਿੱਚ ਬਿਮਾਰੀਆਂ ਦੀ ਲਪੇਟ ਵਿੱਚ ਆਉਣ ਦਾ ਖਤਰਾ ਵੀ ਘੱਟ ਹੁੰਦਾ ਹੈ। ਇਸ ਤੋਂ ਇਲਾਵਾ ਲੌਂਗ, ਲੌਂਗ ਨੂੰ ਪਾਣੀ ਵਿਚ ਉਬਾਲ ਕੇ ਪੀ ਲੈਣ ਨਾਲ ਗਲੇ ਦਾ ਦਰਦ ਅਤੇ ਇਨਫੈਕਸ਼ਨ ਦੂਰ ਹੋ ਜਾਂਦੀ ਹੈ।