ਬਾਰਿਸ਼ ਬਾਰੇ ਆ ਗਈ ਵੱਡੀ ਅਪਡੇਟ, ਜਾਣੋ ਕਿਸ ਦਿਨ ਪਵੇਗੀ ਅੱਤ ਦੀ ਬਾਰਿਸ਼

ਅੱਜਕੱਲ੍ਹ ਮੌਨਸੂਨ ਦਾ ਮੌਸਮ ਚੱਲ ਰਿਹਾ ਹੈ। ਇਨ੍ਹਾਂ ਦਿਨਾਂ ਵਿੱਚ ਕਾਫੀ ਬਾਰਸ਼ ਹੁੰਦੀ ਹੈ।ਕਈ ਵਾਰ ਤਾਂ ਹੜ੍ਹ ਤੱਕ ਆ ਜਾਂਦੇ ਹਨ। ਜਿਸ ਨਾਲ ਜਾਨੀ ਅਤੇ ਮਾਲੀ ਨੁਕਸਾਨ ਹੋ ਜਾਂਦਾ ਹੈ। ਮੌਸਮ ਵਿਭਾਗ ਦੁਆਰਾ ਸਮੇਂ ਸਮੇਂ ਤੇ ਜਨਤਾ ਨੂੰ ਅਗਾਊਂ ਜਾਣਕਾਰੀ ਦਿੱਤੀ ਜਾਂਦੀ ਹੈ ਤਾਂ ਕਿ ਲੋਕ ਪਹਿਲਾਂ ਹੀ ਚੌਕਸ ਹੋ ਜਾਣ ਅਤੇ ਲੋੜੀਂਦੇ ਪ੍ਰਬੰਧ ਕਰ ਲੈਣ। ਪ੍ਰਸ਼ਾਸਨ ਵੱਲੋਂ ਵੀ ਮੌਸਮ ਵਿਭਾਗ ਦੁਆਰਾ ਭੇਜੀ ਗਈ ਜਾਣਕਾਰੀ ਦੇ ਆਧਾਰ ਤੇ ਅਗਾਊਂ ਪ੍ਰਬੰਧ ਕੀਤੇ ਜਾਂਦੇ ਹਨ।

ਹੁਣ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ ਸ਼ੁੱਕਰਵਾਰ ਤਕ ਮੁੰਬਈ ਅਤੇ ਠਾਣੇ ਵਿਚ ਭਾਰੀ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਨੇ ਓਰੇਂਜ ਅਲਰਟ ਜਾਰੀ ਕੀਤਾ ਹੈ। ਜਿਸ ਕਰਕੇ ਐੱਨਡੀਆਰਐੱਫ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਪ੍ਰਸ਼ਾਸਨ ਨੂੰ ਚੌਕਸ ਰਹਿਣ ਲਈ ਕਿਹਾ ਹੈ ਤਾਂ ਕਿ ਕਿਸੇ ਵੀ ਸਥਿਤੀ ਦਾ ਸਾਹਮਣਾ ਕੀਤਾ ਜਾ ਸਕੇ। ਨਦੀਆਂ ਦੇ ਪਾਣੀ ਦੇ ਪੱਧਰ ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਸੋਮਵਾਰ ਵੀ ਮੁੰਬਈ ਵਿੱਚ ਭਾਰੀ ਮੀਂਹ ਪਿਆ।

ਜਿਸ ਨੇ ਸਾਰੇ ਪਾਸੇ ਪਾਣੀ ਹੀ ਪਾਣੀ ਕਰ ਦਿੱਤਾ। ਪਿਛਲੇ ਦਿਨੀਂ ਭਾਰਤ ਦੇ ਪੂਰਬੀ ਹਿੱਸੇ ਵਿੱਚ ਪਏ ਮੀਂਹ ਨੇ ਹੜ੍ਹਾਂ ਵਰਗੀ ਸਥਿਤੀ ਪੈਦਾ ਕਰ ਦਿੱਤੀ ਸੀ। ਇਸ ਮੀਂਹ ਦਾ ਸਾਡੇ ਗੁਆਂਢੀ ਮੁਲਕ ਬੰਗਲਾਦੇਸ਼ ਵਿੱਚ ਕਾਫ਼ੀ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ ਸੀ। ਕਈ ਇਲਾਕਿਆਂ ਦਾ ਤਾਂ ਮੁਲਕ ਨਾਲੋਂ ਸੰਪਰਕ ਹੀ ਟੁੱਟ ਗਿਆ ਸੀ।