ਭਗਵੰਤ ਮਾਨ ਨੇ ਮੋਦੀ ਸਰਕਾਰ ਤੋਂ ਕੀਤੀ ਇਹ ਮੰਗ

1947 ਵਿੱਚ ਭਾਰਤ ਦੇ ਆਜ਼ਾਦ ਹੋਣ ਤੋਂ ਬਾਅਦ ਭਾਸ਼ਾ ਦੇ ਆਧਾਰ ਤੇ ਸੂਬੇ ਬਣਾਏ ਗਏ। ਸ਼੍ਰੋਮਣੀ ਅਕਾਲੀ ਦਲ ਦੁਆਰਾ ਮੋਰਚਾ ਲਗਾਏ ਜਾਣ ਤੋਂ ਬਾਅਦ 1 ਨਵੰਬਰ 1966 ਨੂੰ ਮੌਜੂਦਾ ਪੰਜਾਬੀ ਸੂਬਾ ਹੋਂਦ ਵਿੱਚ ਆਇਆ। ਉਸ ਸਮੇਂ ਤੋਂ ਹੀ ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਹੈ। ਦੋਵੇਂ ਸੂਬਿਆਂ ਵਿਚਕਾਰ ਕਈ ਮੁੱਦਿਆਂ ਤੇ ਵਿਵਾਦ ਹੁੰਦਾ ਰਹਿੰਦਾ ਹੈ। ਪੰਜਾਬ ਦੇ ਪਾਣੀਆਂ ਦਾ ਮੁੱਦਾ ਸਾਡੇ ਸਾਹਮਣੇ ਹੈ। ਜਿਸ ਨੂੰ ਰਾਜਨੀਤਕ ਪਾਰਟੀਆਂ ਹਰ 5 ਸਾਲ ਬਾਅਦ ਯਾਦ ਕਰ ਲੈਂਦੀਆਂ ਹਨ।

ਹਰਿਆਣਾ ਅਤੇ ਪੰਜਾਬ ਦੀ ਰਾਜਧਾਨੀ ਵੱਖਰੀ ਹੋਣ ਦੀ ਮੰਗ ਵੀ ਸਮੇਂ ਸਮੇਂ ਤੇ ਉੱਠਦੀ ਰਹਿੰਦੀ ਹੈ। ਇਸ ਸਮੇਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਇਕ ਪੋਸਟ ਪਾਈ ਗਈ ਹੈ। ਪੋਸਟ ਵਿਚ ਉਨ੍ਹਾਂ ਨੇ ਲਿਖਿਆ ਹੈ, “ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਹੀ ਜ਼ਮੀਨ ਅਲਾਟ ਕੀਤੀ ਜਾਵੇ…ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ- ਹਰਿਆਣਾ ਹਾਈ ਕੋਰਟ ਨੂੰ ਵੱਖ ਵੱਖ ਕੀਤਾ ਜਾਵੇ… ਇਸ ਦੇ ਲਈ ਵੀ ਕਿਰਪਾ ਕਰ ਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ।”

ਇੱਥੇ ਦੱਸਣਾ ਬਣਦਾ ਹੈ ਕਿ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਅਕਾਲੀ ਨੇ ਕੇਂਦਰ ਸਰਕਾਰ ਤੋਂ ਚੰਡੀਗਡ਼੍ਹ ਪੰਜਾਬ ਵਾਸਤੇ ਲੈਣ ਲਈ ਮੋਰਚਾ ਵੀ ਲਗਾਇਆ ਸੀ। ਉਸ ਸਮੇਂ ਦੇ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਚੰਦ ਸਿੰਘ ਲੌਂਗੋਵਾਲ ਵਿਚਕਾਰ ਇਕ ਸਮਝੌਤਾ ਵੀ ਹੋਇਆ ਸੀ।