ਭਗਵੰਤ ਮਾਨ ਸਰਕਾਰ ਦਾ ਵੱਡਾ ਫੈਸਲਾ, ਪੰਜਾਬ ਚ ਜਲਦੀ ਹੋਣ ਜਾ ਰਿਹਾ ਇਹ ਕੰਮ

ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ, ਜਾਪਦਾ ਹੈ ਸਰਕਾਰ ਉਨ੍ਹਾਂ ਵਾਅਦਿਆਂ ਨੂੰ ਨਿਭਾਉਣ ਦੀ ਕੋਸ਼ਿਸ਼ ਵਿੱਚ ਹੈ। ਪਾਰਟੀ ਨੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵਾਅਦਾ ਕੀਤਾ ਸੀ ਕਿ ਦਿੱਲੀ ਦੀ ਤਰਜ਼ ਤੇ ਪੰਜਾਬ ਵਿੱਚ ਵੀ ਜਨਤਾ ਨੂੰ ਵਧੀਆ ਸਿੱਖਿਆ, ਸਿਹਤ ਸਹੂਲਤਾਂ ਅਤੇ ਸਾਫ਼ ਸੁਥਰਾ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾਵੇਗਾ। ਪਿਛਲੇ ਦਿਨੀਂ ਸਰਕਾਰ ਨੇ ਰਿ ਸ਼ ਵ ਤ ਖੋ ਰੀ ਨੂੰ ਰੋਕਣ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਸੀ।

ਇਸ ਤੋਂ ਬਾਅਦ ਚੰਡੀਗੜ੍ਹ ਵਿਖੇ ਕਿਸੇ ਦੇ ਕਬਜ਼ੇ ਵਿੱਚੋਂ 29 ਏਕੜ ਸਰਕਾਰੀ ਜ਼ਮੀਨ ਛੁਡਵਾਈ ਗਈ। ਹੁਣ ਸਰਕਾਰ ਵੱਲੋਂ ਪੰਜਾਬ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਪ੍ਰਤੀ ਹਲਕਾ ਇਕ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਦੀ ਤਜਵੀਜ਼ ਹੈ। ਫਿਲਹਾਲ ਇਕ ਹਲਕੇ ਵਿੱਚ ਇਕ ਹੀ ਕਲੀਨਿਕ ਖੋਲ੍ਹਿਆ ਜਾਵੇਗਾ। ਹੌਲੀ ਹੌਲੀ ਇਸ ਦਾ ਵਿਸਥਾਰ ਕੀਤਾ ਜਾਵੇਗਾ। ਮੁਹੱਲਾ ਕਲੀਨਿਕ ਖੋਲ੍ਹੇ ਜਾਣ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਵੱਖ ਵੱਖ ਵਿਭਾਗਾਂ

ਅਤੇ ਸਿਵਲ ਸਰਜਨ ਨੂੰ ਲਿਖਿਆ ਗਿਆ ਹੈ ਮੁਹੱਲਾ ਕਲੀਨਿਕ ਖੋਲ੍ਹੇ ਜਾਣ ਲਈ ਜਗ੍ਹਾ ਦੀ ਚੋਣ ਕੀਤੀ ਜਾਵੇ। ਜਿੱਥੇ ਵੀ ਇਹ ਜਗ੍ਹਾ ਉਪਲੱਬਧ ਹੈ, ਇਸ ਦੀ ਜਾਣਕਾਰੀ ਦਿੱਤੀ ਜਾਵੇ। ਇਸ ਲਈ ਸਿਰਫ਼ 3-4 ਦਿਨ ਦਾ ਸਮਾਂ ਦਿੱਤਾ ਗਿਆ ਹੈ। ਪਿਛਲੇ ਦਿਨੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਿੱਲੀ ਦੇ ਮੁਹੱਲਾ ਕਲੀਨਿਕਾਂ ਦਾ ਦੌਰਾ ਕਰਨ ਲਈ ਗਏ ਸਨ। ਜੇਕਰ ਸਰਕਾਰ ਵੱਲੋਂ ਮੁਹੱਲਾ ਕਲੀਨਿਕ ਖੋਲ੍ਹੇ ਜਾਂਦੇ ਹਨ ਤਾਂ ਇਸ ਦਾ ਜਨਤਾ ਨੂੰ ਲਾਭ ਹੋਵੇਗਾ।

ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਦੀ ਹਾਲਤ ਸੁਧਾਰਨ ਵੱਲ ਵੀ ਕਦਮ ਪੁੱਟੇ ਜਾਣ ਦੀ ਗੱਲ ਆਖੀ ਜਾ ਰਹੀ ਹੈ। ਹੁਣ ਦੇਖਣਾ ਹੋਵੇਗਾ ਕਿ ਚੋਣ ਪ੍ਰਚਾਰ ਦੌਰਾਨ ਕੀਤੇ ਗਏ ਵਾਅਦਿਆਂ ਨੂੰ ਸਰਕਾਰ ਕਿੰਨੀ ਦੇਰ ਵਿੱਚ ਪੂਰਾ ਕਰਦੀ ਹੈ। ਪੰਜਾਬ ਦੀ ਜਨਤਾ ਦੀਆਂ ਨਜ਼ਰਾਂ ਇਸ ਪਾਸੇ ਹੀ ਲੱਗੀਆਂ ਹੋਈਆਂ ਹਨ। ਵਧੀਆ ਸਿਹਤ ਸਹੂਲਤਾਂ, ਸਸਤੀ ਸਿੱਖਿਆ ਅਤੇ ਸਾਫ਼ ਸੁਥਰਾ ਪ੍ਰਸ਼ਾਸਨ ਜਨਤਾ ਦੀ ਮੁੱਖ ਜ਼ਰੂਰਤ ਹਨ।