ਮਾਂ ਜਾ ਰਹੀ ਸੀ ਪੁੱਤ ਨੂੰ ਸਕੂਲ ਛੱਡਣ ਰਸਤੇ ਚ ਹੋਈ ਮਾਂ-ਪੁੱਤ ਦੀ ਮੋਤ

ਅੰਮ੍ਰਿਤਸਰ ਤੋਂ ਇੱਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਇਕ ਸੜਕ ਹਾਦਸੇ ਦੌਰਾਨ ਮਾਂ ਪੁੱਤ ਦੀ ਜਾਨ ਚਲੀ ਗਈ। ਮਿਲੀ ਜਾਣਕਾਰੀ ਅਨੁਸਾਰ ਮਾਂ ਆਪਣੇ ਪੁੱਤਰ ਨੂੰ ਸਕੂਲ ਛੱਡਣ ਲਈ ਸਕੂਟਰੀ ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਇੱਕ ਅਣਪਛਾਤੇ ਨੰਬਰ ਵਾਲੀ ਗੱਡੀ ਨੇ ਉਨ੍ਹਾਂ ਦੀ ਸਕੂਟਰੀ ਨੂੰ ਟੱਕਰ ਮਾਰ ਦਿੱਤੀ ਅਤੇ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਮਾਂ-ਪੁੱਤ ਦੇ ਸੱਟਾਂ ਲੱਗੀਆਂ, ਜਿਸ ਕਾਰਨ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ

ਪਰ ਦੋਨਾਂ ਦੀ ਜਾਨ ਚਲੀ ਗਈ। ਅਮਿਤ ਨਾਮਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਤੇ ਉਨ੍ਹਾਂ ਦੀ ਪਤਨੀ ਬੇਟੇ ਨੂੰ ਸਕੂਲ ਛੱਡਣ ਲਈ ਐਕਟਿਵਾ ਤੇ ਸਵਾਰ ਹੋ ਕੇ ਜਾ ਰਹੀ ਸੀ। ਇਸ ਦੌਰਾਨ ਰਸਤੇ ਵਿੱਚ ਇਕ ਕਾਰ ਨੇ ਐਕਟਿਵਾ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਅਮਿਤ ਦੇ ਦੱਸਣ ਅਨੁਸਾਰ ਜਦੋਂ ਇਹ ਹਾਦਸਾ ਵਾਪਰਿਆ ਤਾਂ ਉਨ੍ਹਾਂ ਨੂੰ ਕਿਸੇ ਨੇ ਫੋਨ ਰਾਹੀਂ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਹ ਘਟਨਾ ਸਥਾਨ ਉੱਤੇ ਪਹੁੰਚੇ

ਪਰ ਉਨ੍ਹਾਂ ਦੇ ਪਹੁੰਚਣ ਤੋਂ ਪਹਿਲਾਂ ਮੌਕੇ ਤੇ ਮੌਜੂਦ ਲੋਕਾਂ ਵੱਲੋਂ ਉਨ੍ਹਾਂ ਦੀ ਪਤਨੀ ਅਤੇ ਬੇਟੇ ਨੂੰ ਇਲਾਜ ਲਈ ਗੁਰੂ ਰਾਮਦਾਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਦੋਨਾਂ ਨੂੰ ਮ੍ਰਿਤਕ ਕਰਾਰ ਦਿੱਤਾ। ਉਨ੍ਹਾਂ ਦਾ ਕਹਿਣਾ ਹੈ ਕਿ ਜਿਸ ਵਿਅਕਤੀ ਵੱਲੋਂ ਵੀ ਅਜਿਹਾ ਕੀਤਾ ਗਿਆ ਉਸ ਨੂੰ ਜਲਦ ਹੀ ਫੜ ਲਿਆ ਜਾਵੇ। ਪੁਲੀਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਕ ਔਰਤ ਆਪਣੇ ਬੱਚੇ ਨੂੰ ਸਕੂਲ ਛੱਡਣ ਲਈ ਐਕਟਿਵਾ ਤੇ ਜਾ ਰਹੀ ਸੀ।

ਇਸ ਦੌਰਾਨ ਜਦੋਂ ਉਹ ਡਾਇਮੰਡ ਸਟੇਟ ਤੋਂ ਬਾਹਰ ਨਿਕਲੀ ਤਾਂ ਇੱਕ ਪਾਸੇ ਤੋਂ ਚਿੱਟੇ ਰੰਗ ਦੀ ਅਣਪਛਾਤੇ ਨੰਬਰ ਵਾਲੀ ਗੱਡੀ ਆਈ, ਜਿਸ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਜਿਸ ਤੋਂ ਬਾਅਦ ਮਾਂ-ਪੁੱਤ ਨੂੰ ਇਲਾਜ ਲਈ ਸ੍ਰੀ ਗੁਰੂ ਰਾਮਦਾਸ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਜਿੱਥੇ ਮਾਂ ਪੁੱਤ ਦੋਨਾਂ ਦੀ ਜਾਨ ਚਲੀ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਸੀ.ਸੀ.ਟੀ.ਵੀ ਕੈਮਰੇ ਦੇਖੇ ਜਾ ਰਹੇ ਹਨ ਅਤੇ ਉਨ੍ਹਾਂ ਨੇ 304 ਏ ਦਾ ਪਰਚਾ ਦਰਜ ਕਰ ਦਿੱਤਾ ਹੈ। ਮ੍ਰਿਤਕ ਦੇਹਾਂ ਦਾ ਪੋ ਸ ਟ ਮਾ ਰ ਟ ਮ ਕਰਵਾ ਕੇ ਪਰਿਵਾਰ ਦੇ ਹਵਾਲੇ ਕਰ ਦਿੱਤੀਆਂ ਜਾਣਗੀਆਂ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ