ਮਾਨ ਸਰਕਾਰ ਨੇ ਲਿਆ ਵੱਡਾ ਫੈਸਲਾ, ਇਸ ਪਰਿਵਾਰ ਨੂੰ ਦਿੱਤੀ ਜਾਵੇਗੀ 1 ਕਰੋੜ ਦੀ ਰਾਸ਼ੀ

ਹੁਸ਼ਿਆਰਪੁਰ ਦੇ ਪਿੰਡ ਬਰਾਡਾ ਵਿੱਚ ਇਸ ਸਮੇਂ ਸੋਗ ਦਾ ਮਾਹੌਲ ਹੈ। ਇਸ ਪਿੰਡ ਦੀ ਰਹਿਣ ਵਾਲੇ ਹਰਦੀਪ ਸਿੰਘ ਸੂਬੇਦਾਰ ਇਸ ਦੁਨੀਆਂ ਨੂੰ ਅਲਵਿਦਾ ਆਖ ਗਏ ਹਨ। ਉਹ ਪੰਜਾਬ 15 ਰੈਜੀਮੈਂਟ ਵਿਚ ਸੂਬੇਦਾਰ ਵਜੋਂ ਤਾਇਨਾਤ ਸਨ। ਉਨ੍ਹਾਂ ਦੀ ਜਾਨ ਜਾਣ ਦਾ ਕਾਰਨ ਦਿਲ ਦਾ ਦੌਰਾ ਦੱਸਿਆ ਜਾ ਰਿਹਾ ਹੈ। ਅਜੇ 5 ਤਰੀਕ ਨੂੰ ਉਨ੍ਹਾਂ ਦੀ ਆਪਣੀ ਪਤਨੀ ਨਾਲ ਫੋਨ ਤੇ ਗੱਲਬਾਤ ਹੋਈ ਸੀ। ਉਨ੍ਹਾਂ ਦਾ ਪੁੱਤਰ ਪੜ੍ਹਾਈ ਕਰਨ ਵਿਦੇਸ਼ ਜਾ ਰਿਹਾ ਸੀ।

ਹਰਦੀਪ ਸਿੰਘ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਆਪਣੀ ਪੋਸਟ ਤੇ ਜਾ ਕੇ ਐਸ.ਟੀ.ਡੀ ਤੋਂ ਕਾਲ ਕਰਨਗੇ ਪਰ ਇਸ ਤੋਂ ਪਹਿਲਾਂ ਹੀ ਇਹ ਭਾਣਾ ਵਾਪਰ ਗਿਆ। ਉਹ ਆਪਣੇ ਪਿੱਛੇ ਆਪਣੀ ਮਾਂ, ਪਤਨੀ ਅਤੇ 2 ਬੱਚੇ ਛੱਡ ਗਏ ਹਨ। ਉਨ੍ਹਾਂ ਦੀ ਡਿਊਟੀ ਅਰੁਣਾਚਲ ਪ੍ਰਦੇਸ਼ ਵਿੱਚ ਸੀ। ਸੂਬੇਦਾਰ ਹਰਦੀਪ ਸਿੰਘ ਦੇ ਸ਼ਹੀਦ ਹੋ ਜਾਣ ਕਾਰਨ ਜਿੱਥੇ ਪਰਿਵਾਰ ਨੂੰ ਉਨ੍ਹਾਂ ਦੀ ਸ਼ਹਾਦਤ ਤੇ ਮਾਣ ਹੈ ਉਥੇ ਹੀ ਮਾਹੌਲ ਗਮਗੀਨ ਹੈ। ਉਨ੍ਹਾਂ ਦੇ ਸ਼ਹੀਦ ਹੋ ਜਾਣ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ

ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਪਰਿਵਾਰ ਨੂੰ ਇੱਕ ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਪਰਿਵਾਰ ਦੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ। ਮੁਲਕ ਦੀਆਂ ਸਰਹੱਦਾਂ ਤੇ ਫੌਜ ਤਾਇਨਾਤ ਹੋਣ ਕਾਰਨ ਹੀ ਅਸੀਂ ਆਪਣੇ ਘਰਾਂ ਵਿੱਚ ਚੈਨ ਦੀ ਨੀਂਦ ਸੌਂਦੇ ਹਾਂ।