ਮੁੰਡੇ ਨੇ ਦਿਲ ਤੇ ਲਾ ਲਈ ਔਰਤ ਦੀ ਗੱਲ, ਚੁੱਕ ਲਿਆ ਵੱਡਾ ਗ਼ਲਤ ਕਦਮ

ਰਾਜਪੁਰਾ ਤੋਂ ਇਕ ਪਰਿਵਾਰ ਸੜਕ ਜਾਮ ਕਰਕੇ ਇਨਸਾਫ ਦੀ ਮੰਗ ਕਰ ਰਿਹਾ ਹੈ। ਇਸ ਪਰਿਵਾਰ ਦੇ ਮੈਂਬਰਾਂ ਨੇ ਪੁਲਿਸ ਦੇ ਰਵੱਈਏ ਤੋਂ ਨਾਰਾਜ਼ ਹੋ ਕੇ ਆਪਣੇ ਸਾਥੀਆਂ ਸਮੇਤ ਮਿਲ ਕੇ ਧਰਨਾ ਲਗਾ ਦਿੱਤਾ ਹੈ। ਮਾਮਲਾ ਸਾਢੇ 18 ਸਾਲ ਦੇ ਨੌਜਵਾਨ ਦੁਆਰਾ ਨਹਿਰ ਵਿਚ ਡਿੱਗ ਕੇ ਜਾਨ ਦੇ ਦੇਣ ਨਾਲ ਜੁੜਿਆ ਹੋਇਆ ਹੈ। ਪਰਿਵਾਰ ਅਨੂ ਮਹਿਤਾ ਨਾਮ ਦੀ ਔਰਤ ਨੂੰ ਗ੍ਰਿਫਤਾਰ ਕਰਨ ਦੀ ਮੰਗ ਕਰ ਰਿਹਾ ਹੈ। ਪੁਲਿਸ ਜਲਦੀ ਕਾਰਵਾਈ ਦਾ ਭਰੋਸਾ ਦਿਵਾ ਰਹੀ ਹੈ।

ਪਰਿਵਾਰ ਨਾਲ ਸਬੰਧਤ ਇਕ ਔਰਤ ਨੂੰ ਸ਼ਿਕਵਾ ਹੈ ਕਿ ਹੁਣ ਤੱਕ ਕਿਸੇ ਨੇ ਸੁਣਵਾਈ ਨਹੀਂ ਕੀਤੀ। ਘਟਨਾ ਨੂੰ 10-12 ਦਿਨ ਹੋਣ ਵਾਲੇ ਹਨ। ਪੁਲਿਸ ਕੁਝ ਨਹੀਂ ਕਰ ਰਹੀ। ਸਿਰਫ਼ ਲਾਰੇ ਲਗਾਏ ਜਾ ਰਹੇ ਹਨ ਕਿ ਜਲਦੀ ਹੀ ਫੜ ਲਵਾਂਗੇ। ਇਨਸਾਫ਼ ਨਾ ਮਿਲਣ ਕਾਰਨ ਉਨ੍ਹਾਂ ਨੇ ਧਰਨਾ ਲਗਾਇਆ ਹੈ। ਇਸ ਔਰਤ ਦੇ ਦੱਸਣ ਮੁਤਾਬਕ ਜਾਨ ਗਵਾਉਣ ਵਾਲੇ ਲੜਕੇ ਡਿੰਪਲ ਦੀ ਉਮਰ ਸਾਢੇ 18 ਸਾਲ ਸੀ। ਪੁਲਿਸ ਅਧਿਕਾਰੀ ਦੇ ਦੱਸਣ ਮੁਤਾਬਕ ਪਰਿਵਾਰ ਧਰਨਾ ਲਗਾ ਕੇ ਅਨੁ ਮਹਿਤਾ ਨੂੰ ਫੜੇ ਜਾਣ ਦੀ ਮੰਗ ਕਰ ਰਿਹਾ ਹੈ।

ਪੁਲੀਸ ਵੱਲੋਂ ਲਗਾਤਾਰ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹ ਲੋਕੇਸ਼ਨਾਂ ਦੇ ਆਧਾਰ ਤੇ ਮਾਮਲੇ ਨੂੰ ਟਰੇਸ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਅਜੇ ਤੱਕ ਉਨ੍ਹਾਂ ਨੂੰ ਕੋਈ ਥਹੁ ਪਤਾ ਨਹੀਂ ਲੱਗਾ। ਉਨ੍ਹਾਂ ਨੇ ਜ਼ੀਰਕਪੁਰ ਵਿਖੇ ਵੀ ਇੱਕ ਘਰ ਵਿੱਚ ਭਾਲ ਕੀਤੀ ਹੈ ਪਰ ਉੱਥੇ ਵੀ ਉਹ ਨਹੀਂ ਮਿਲਿਆ। ਉਨ੍ਹਾਂ ਨੇ ਅਨੂ ਮਹਿਤਾ ਤੇ ਮਾਮਲਾ ਦਰਜ ਕਰ ਲਿਆ ਹੈ ਅਤੇ ਉਸ ਨੂੰ ਫੜਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜੇਕਰ ਇਸ ਮਾਮਲੇ ਵਿੱਚ ਕਿਸੇ ਹੋਰ ਦੀ ਵੀ ਸ਼ਮੂਲੀਅਤ ਹੋਈ ਤਾਂ ਉਸ ਤੇ ਵੀ ਕਾਰਵਾਈ ਕੀਤੀ ਜਾਵੇਗੀ। ਇੱਕ ਮਹਿਲਾ ਦਾ ਕਹਿਣਾ ਹੈ ਕਿ ਉਹ ਨਿੱਜੀ ਤੌਰ ਤੇ ਚਾਹੁੰਦੇ ਹਨ ਕਿ ਗ਼ਲਤ ਕੰਮ ਕਰਨ ਵਾਲੇ ਕਿਸੇ ਵੀ ਇਨਸਾਨ ਨੂੰ ਬਖਸ਼ਿਆ ਨਾ ਜਾਵੇ। ਇਸ ਸੰਬੰਧੀ ਉਹ ਪੁਲਿਸ ਅਧਿਕਾਰੀਆਂ ਨੂੰ ਵੀ ਕਹਿ ਚੁੱਕੇ ਹਨ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਤੇ ਕਾਰਵਾਈ ਕੀਤੀ ਜਾਵੇ। ਉਹ ਚਾਹੁੰਦੇ ਹਨ ਕਿ ਗ਼ਲਤ ਕੰਮ ਕਰਨ ਵਾਲਾ ਭਾਵੇਂ ਉਨ੍ਹਾਂ ਦਾ ਆਪਣਾ ਹੀ ਕਿਉਂ ਨਾ ਹੋਵੇ, ਉਸ ਤੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ। ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ