ਮੁੱਖ ਮੰਤਰੀ ਨੇ ਦਿੱਤਾ ਅਸਤੀਫਾ, ਆਪਣੇ ਹੀ ਛੱਡ ਗਏ ਸਾਥ

ਮਹਾਰਾਸ਼ਟਰ ਵਿੱਚ ਕਈ ਦਿਨਾਂ ਤੋਂ ਸਰਕਾਰ ਤੋੜਨ ਅਤੇ ਬਚਾਉਣ ਲਈ ਚੱਲ ਰਿਹਾ ਘਟਨਾ ਚੱਕਰ ਅਖੀਰ ਖ਼ਤਮ ਹੋ ਗਿਆ। ਮੁੱਖ ਮੰਤਰੀ ਊਧਵ ਠਾਕਰੇ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਗਿਆ ਹੈ। ਉਨ੍ਹਾਂ ਨੇ ਇਸ ਦਾ ਐਲਾਨ ਸੋਸ਼ਲ ਮੀਡੀਆ ਤੇ ਲਾਈਵ ਹੋ ਕੇ ਕੀਤਾ। ਇੱਥੇ ਦੱਸਣਾ ਬਣਦਾ ਹੈ ਕਿ ਏਕਨਾਥ ਸ਼ਿੰਦੇ ਵੱਲੋਂ ਕਈ ਦਿਨਾਂ ਤੋਂ ਉਨ੍ਹਾਂ ਦੀ ਸਰਕਾਰ ਤੋੜਨ ਲਈ ਯਤਨ ਕੀਤੇ ਜਾ ਰਹੇ ਸਨ। ਮਾਮਲਾ ਸੁਪਰੀਮ ਕੋਰਟ ਤੱਕ ਵੀ ਪਹੁੰਚਿਆ ਸੀ ਅਤੇ ਸੁਪਰੀਮ ਕੋਰਟ ਨੇ ਬਹੁਮਤ ਸਿੱਧ ਕਰਨ ਲਈ ਕਿਹਾ ਸੀ।

ਕੋਈ ਹੋਰ ਚਾਰਾ ਨਾ ਚੱਲਦਾ ਵੇਖ ਉਧਵ ਠਾਕਰੇ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਹੀ ਠੀਕ ਸਮਝਿਆ। ਉਨ੍ਹਾਂ ਨੂੰ ਇਸ ਗੱਲ ਦਾ ਸ਼ਿ ਕ ਵਾ ਹੈ ਉਨ੍ਹਾਂ ਦੇ ਆਪਣਿਆਂ ਨੇ ਹੀ ਉਨ੍ਹਾਂ ਦੀ ਸਰਕਾਰ ਤੋੜਨ ਵਿੱਚ ਅਹਿਮ ਭੂਮਿਕਾ ਨਿਭਾਈ। ਇਹ ਸਰਕਾਰ ਕਾਂਗਰਸ ਅਤੇ ਸ਼ਰਦ ਪਵਾਰ ਦੀ ਪਾਰਟੀ ਐੱਨ ਸੀ ਪੀ ਦੀ ਮੱਦਦ ਨਾਲ ਚੱਲ ਰਹੀ ਸੀ। ਏਕਨਾਥ ਸ਼ਿੰਦੇ ਵੱਲੋਂ ਕੁਝ ਵਿਧਾਇਕਾਂ ਨਾਲ ਮਿਲ ਕੇ ਸ੍ਰੀ ਠਾਕਰੇ ਦੀ ਸਰਕਾਰ ਨਾਲ ਅਸਹਿਮਤੀ ਪ੍ਰਗਟ ਕੀਤੀ ਗਈ ਸੀ। ਊਧਵ ਠਾਕਰੇ ਦਾ ਕਹਿਣਾ ਹੈ ਕਿ ਜੇਕਰ ਕੋਈ ਮਸਲਾ ਸੀ ਤਾਂ

ਇਹ ਵਿਧਾਇਕ ਸੂਰਤ ਅਤੇ ਗੁਹਾਟੀ ਜਾਣ ਦੀ ਬਜਾਏ, ਉਨ੍ਹਾਂ ਨਾਲ ਹੀ ਬੈਠ ਕੇ ਗੱਲ ਕਰ ਲੈਂਦੇ। ਊਧਵ ਠਾਕਰੇ ਨੇ ਆਪਣੇ ਵਿਧਾਇਕੀ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਏਕਨਾਥ ਸ਼ਿੰਦੇ ਦੇ ਸਮਰਥਕਾਂ ਅਤੇ ਭਾਰਤੀ ਜਨਤਾ ਪਾਰਟੀ ਦੇ ਵਿਧਾਇਕਾਂ ਵਿਚ ਇਸ ਸਮੇਂ ਖੁਸ਼ੀ ਦੀ ਲਹਿਰ ਹੈ। ਦੂਜੇ ਪਾਸੇ ਸਮਝਿਆ ਜਾ ਰਿਹਾ ਹੈ ਕਿ ਸਾਬਕਾ ਮੁੱਖ ਮੰਤਰੀ ਦਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਬਣਾਇਆ ਜਾਵੇਗਾ।