ਰੁਜ਼ਗਾਰ ਲਈ ਵਿਦੇਸ਼ ਗਏ ਨੌਜਵਾਨ ਨਾਲ ਵੱਡੀ ਜੱਗੋ ਤੇਰਵੀ, ਮਾਂ ਨੂੰ ਪੁੱਤ ਦਾ ਮੂੰਹ ਦੇਖਣਾ ਵੀ ਨਾ ਹੋਇਆ ਨਸੀਬ

ਪੰਜਾਬ ਵਿਚ ਬਹੁਤ ਸਾਰੇ ਨੌਜਵਾਨ ਅਜਿਹੇ ਹਨ, ਜੋ ਆਪਣੇ ਪਰਿਵਾਰਾਂ ਨੂੰ ਛੱਡ ਕੇ ਵਿਦੇਸ਼ਾਂ ਵਿਚ ਰੋਜ਼ੀ-ਰੋਟੀ ਕਮਾਉਣ ਲਈ ਜਾਂਦੇ ਹਨ। ਅਜਿਹੇ ਵਿਚ ਕਈ ਨੌਜਵਾਨਾਂ ਨਾਲ ਅਜਿਹੇ ਹਾਦਸੇ ਵਾਪਰ ਜਾਂਦੇ ਹਨ, ਜਿਨ੍ਹਾਂ ਨੂੰ ਪਰਿਵਾਰ ਲਈ ਸਹਿਣਾ ਔਖਾ ਹੋ ਜਾਂਦਾ ਹੈ। ਅਜਿਹਾ ਹੀ ਇਕ ਮਾਮਲਾ ਫਿਰੋਜਪੁਰ ਦੇ ਕਸਬਾ ਮਮਦੋਟ ਅਧੀਨ ਪੈਂਦੇ ਪਿੰਡ ਛਾਂਗਾ ਖੁਰਦ ਤੋਂ ਸਾਹਮਣੇ ਆਇਆ ਹੈ। ਜਿਥੋਂ ਦਾ ਰਹਿਣ ਵਾਲਾ ਸੁਖਜਿੰਦਰ ਸਿੰਘ ਹੋਰਨਾਂ ਨੌਜਵਾਨਾਂ ਦੀ ਤਰਾਂ ਹੀ ਆਪਣੇ ਪਰਿਵਾਰ ਲਈ ਰੋਜ਼ੀ ਰੋਟੀ ਕਮਾਉਣ ਵਿਦੇਸ਼ ਗਿਆ ਸੀ।

ਕਿਹਾ ਜਾ ਰਿਹਾ ਹੈ ਕਿ ਵਿਦੇਸ਼ ਵਿੱਚ ਹੀ ਕਿਸੇ ਵੱਲੋਂ ਸੁਖਜਿੰਦਰ ਦੀ ਜਾਨ ਲੈ ਲਈ ਗਈ। ਜਦੋਂ ਪਰਿਵਾਰ ਨੂੰ ਇਸ ਦੀ ਜਾਣਕਾਰੀ ਹੋਈ ਤਾਂ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋ ਗਿਆ। ਸੁਖਜਿੰਦਰ ਦੀ ਪਤਨੀ ਰਾਜਵੰਤ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੁਖਜਿੰਦਰ ਸਿੰਘ ਨੂੰ ਵਿਦੇਸ਼ ਗਏ ਨੂੰ ਢਾਈ ਸਾਲ ਹੋ ਗਏ ਸਨ। ਜੋ ਆਪਣੇ ਪਰਿਵਾਰ ਨੂੰ ਛੱਡ ਕੇ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਦੇ ਗਿਆ ਸੀ। ਉਨ੍ਹਾਂ ਦੇ ਦੱਸਣ ਅਨੁਸਾਰ ਉਹ ਇਕ ਗਰੀਬ ਪਰਿਵਾਰ ਵਿਚੋਂ ਹਨ।

ਉਨ੍ਹਾਂ ਕੋਲ ਕੋਈ ਜ਼ਮੀਨ-ਜਾਇਦਾਦ ਵੀ ਨਹੀਂ ਹੈ। ਸੁਖਜਿੰਦਰ ਸਿਰਫ ਰੋਜੀ ਰੋਟੀ ਕਮਾਉਣ ਲਈ ਹੀ ਵਿਦੇਸ਼ ਗਿਆ ਸੀ। ਜਿੱਥੇ ਕਿਸੇ ਨੇ ਸੁਖਜਿੰਦਰ ਦੀ ਜਾਨ ਲੈ ਲਈ। ਰਾਜਵੰਤ ਦੇ ਦੱਸਣ ਅਨੁਸਾਰ ਉਨ੍ਹਾਂ ਦੀ ਐਤਵਾਰ ਅਤੇ ਸੋਮਵਾਰ ਨੂੰ ਸੁਖਜਿੰਦਰ ਨਾਲ ਗੱਲ ਹੋਈ ਸੀ, ਇਸ ਤੋਂ ਬਾਅਦ ਉਨ੍ਹਾਂ ਦੀ ਗੱਲ ਨਹੀਂ ਹੋਈ। ਉਨ੍ਹਾਂ ਵੱਲੋਂ ਇਨਸਾਫ ਦੀ ਮੰਗ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਜਿਸ ਵੱਲੋਂ ਵੀ ਅਜਿਹਾ ਕੰਮ ਕੀਤਾ ਗਿਆ ਹੈ, ਉਸ ਨੂੰ ਸਖ਼ਤ ਸ-ਜ਼ਾ ਮਿਲਣੀ ਚਾਹੀਦੀ ਹੈ।

ਸੁਖਜਿੰਦਰ ਦੀ ਮਾਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਇਸ ਘਟਨਾ ਦਾ ਮੰਗਲਵਾਰ ਸਵੇਰੇ ਪਤਾ ਲੱਗਾ ਕਿ ਸੁਖਜਿੰਦਰ ਲਾ-ਪ-ਤਾ ਹੋ ਗਿਆ ਹੈ। ਘਰੋਂ ਗਰੀਬੀ ਹੋਣ ਕਾਰਨ ਉਨ੍ਹਾਂ ਨੇ ਕਰਜਾ ਚੁੱਕ ਕੇ ਸੁਖਜਿੰਦਰ ਨੂੰ ਵਿਦੇਸ਼ ਭੇਜਿਆ ਸੀ। ਮਾਤਾ ਦੇ ਦੱਸਣ ਅਨੁਸਾਰ ਉਨ੍ਹਾਂ ਨੂੰ ਅਜੇ ਤੱਕ ਸੁਖਜਿੰਦਰ ਦਾ ਮੂੰਹ ਵੀ ਦੇਖਣ ਨੂੰ ਵੀ ਨਹੀਂ ਮਿਲਿਆ। ਉਨ੍ਹਾਂ ਨੂੰ ਦੱਸਿਆ ਜਾ ਰਿਹਾ ਹੈ ਕਿ ਸੁਖਜਿੰਦਰ ਦੀ ਮ੍ਰਿਤਕ ਦੇਹ ਖਰਾਬ ਹੋ ਚੁੱਕੀ ਹੈ। ਪੂਰੀ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ