ਵੋਟਾਂ ਤੋਂ ਬਾਅਦ ਸਿਮਰਨਜੀਤ ਮਾਨ ਦੀ ਸਿਹਤ ਬਾਰੇ ਆਈ ਬੁਰੀ ਖਬਰ, ਪਰਿਵਾਰ ਨੇ ਦੱਸੀ ਜਾਣਕਾਰੀ

ਤਾਜ਼ਾ ਖਬਰ ਹਾਲ ਹੀ ਵਿੱਚ ਸੰਗਰੂਰ ਤੋਂ ਚੁਣੇ ਗਏ ਨਵੇਂ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਬਾਰੇ ਆਈ ਹੈ। ਪਤਾ ਲੱਗਾ ਹੈ ਕਿ ਉਹ ਕੋ ਰੋ ਨਾ ਪਾਜ਼ਟਿਵ ਹੋ ਗਏ ਹਨ। ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਕੋ ਰੋ ਨਾ ਹੋਣ ਦੀ ਪੁਸ਼ਟੀ ਕੀਤੀ ਗਈ ਹੈ। ਡਾਕਟਰਾਂ ਨੇ ਉਨ੍ਹਾਂ ਨੂੰ 7 ਦਿਨਾਂ ਲਈ ਆਈਸੋਲੇਟ ਹੋਣ ਦੀ ਸਲਾਹ ਦਿੱਤੀ ਹੈ। ਇਸ ਲਈ ਸਿਮਰਨਜੀਤ ਸਿੰਘ ਮਾਨ 7 ਦਿਨ ਕਿਸੇ ਨੂੰ ਵੀ ਨਹੀਂ ਮਿਲਣਗੇ।

ਇਸ ਤੋਂ ਬਾਅਦ ਉਹ ਤੰਦਰੁਸਤ ਹੋ ਕੇ ਲੋਕ ਸਭਾ ਹਲਕਾ ਸੰਗਰੂਰ ਦੇ ਵੋਟਰਾਂ ਦਾ ਧੰਨਵਾਦ ਕਰਨਗੇ। ਇੱਥੇ ਦੱਸਣਾ ਬਣਦਾ ਹੈ ਕਿ ਲੋਕ ਸਭਾ ਹਲਕਾ ਸੰਗਰੂਰ ਤੋਂ ਜ਼ਿਮਨੀ ਚੋਣ ਸਿਮਰਜੀਤ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਤੋਂ 5 ਹਜ਼ਾਰ ਤੋਂ ਵੱਧ ਵੋਟਾਂ ਹਾਸਲ ਕਰਕੇ ਜਿੱਤ ਲਈ ਹੈ। ਇਹ ਸੀਟ ਭਗਵੰਤ ਸਿੰਘ ਮਾਨ ਵੱਲੋਂ ਅਸਤੀਫ਼ਾ ਦਿੱਤੇ ਜਾਣ ਕਾਰਨ ਖਾਲੀ ਹੋ ਗਈ ਸੀ। ਜਿਸ ਤੋਂ ਬਾਅਦ ਇਥੇ ਜ਼ਿਮਨੀ ਚੋਣ ਕਰਵਾਈ ਗਈ।

ਇਸ ਚੋਣ ਵਿਚ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਹੋ ਗਈਆਂ। ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਸਿਮਰਨਜੀਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਵਿਚਕਾਰ ਸੀ। ਸਿਮਰਨਜੀਤ ਸਿੰਘ ਮਾਨ ਨੇ ਇਹ ਚੋਣ 5 ਹਜ਼ਾਰ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜਿੱਤ ਲਈ ਹੈ।