ਸਕੂਲ ਦੀ ਬੱਸ ਦੀਆਂ ਹੋਈਆਂ ਬਰੇਕਾਂ ਫੇਲ੍ਹ, ਬੱਚਿਆਂ ਨੇ ਮਾਰੀਆਂ ਉੱਚੀ ਉੱਚੀ ਚੀਕਾਂ ਅੱਗੇ ਜੋ ਹੋਇਆ..

ਹੁਸ਼ਿਆਰਪੁਰ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ, ਜਿਥੇ ਬੱਚਿਆਂ ਨਾਲ ਭਰੀ ਇੱਕ ਸਕੂਲ ਬੱਸ ਪਲਟਣ ਕਾਰਨ ਲੋਕਾਂ ਵਿੱਚ ਹਾਹਾਕਾਰ ਮਚ ਗਈ। ਹਾਦਸੇ ਦੌਰਾਨ ਕਈ ਬੱਚਿਆਂ ਨੂੰ ਸੱਟਾਂ ਲੱਗੀਆਂ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਦਤਾਰਪੁਰ ਦੇ ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਦੀ ਬੱਸ ਨਾਲ ਵਾਪਰਿਆ। ਦੱਸ ਦੇਈਏ ਸਕੂਲ ਦੀ ਛੁੱਟੀ ਤੋਂ ਬਾਅਦ ਜਦੋਂ ਬੱਸ ਬੱਚਿਆਂ ਨੂੰ ਉਨ੍ਹਾਂ ਦੇ ਘਰ ਛੱਡਣ ਲਈ ਜਾ ਰਹੀ ਸੀ

ਤਾਂ ਸਕੂਲ ਦਾ ਮੋੜ ਕੱਟਣ ਸਮੇਂ ਅਚਾਨਕ ਪਲਟੀ ਖਾ ਗਈ। ਜਿਸ ਤੋਂ ਬਾਅਦ ਬੱਚਿਆਂ ਨੂੰ ਇਲਾਜ ਲਈ ਹਾਜੀਪੁਰ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ। ਮਿਲੀ ਜਾਣਕਾਰੀ ਅਨੁਸਾਰ ਜਦੋਂ ਬੱਚਿਆਂ ਦੇ ਮਾਪਿਆਂ ਇਸ ਬਾਰੇ ਪਤਾ ਲੱਗਾ ਤਾਂ ਉਨ੍ਹਾਂ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ। ਕਿਹਾ ਜਾ ਰਿਹਾ ਹੈ ਕਿ ਜਦੋਂ ਪੁਲੀਸ ਨੂੰ ਇਸ ਦੀ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ। ਇਲਾਜ ਲਈ ਹਸਪਤਾਲ ਦਾਖਲ ਕਰਵਾਏ ਗਏ ਬੱਚਿਆਂ ਵਿੱਚੋ 3 ਬੱਚਿਆਂ ਦੇ ਸਿਟੀਸਕੈਨੇ ਕਰਵਾਏ ਗਏ।

ਜਦੋਂ ਇਸ ਸਬੰਧ ਵਿੱਚ ਸਕੂਲ ਦੇ ਪ੍ਰਿੰਸੀਪਲ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਦੋਂ ਸਕੂਲ ਤੋਂ ਛੁੱਟੀ ਹੋਈ ਤਾਂ ਬੱਚਿਆਂ ਨਾਲ ਭਰੀ ਸਕੂਲੀ ਬੱਸ ਸਕੂਲ ਦਾ ਮੋੜ ਕੱਟਣ ਲੱਗੀ ਸੀ, ਕਿਸੇ ਕਾਰਨ ਕਰ ਕੇ ਪਲਟ ਗਈ। ਜਿਸ ਤੋਂ ਬਾਅਦ ਹਾ ਦ ਸਾ ਗ੍ਰ ਸ ਤ ਬੱਸ ਵਿੱਚੋਂ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢਿਆ ਗਿਆ। ਪ੍ਰਿੰਸੀਪਲ ਅਨੁਸਾਰ ਹਾਦਸੇ ਦੌਰਾਨ 5 ਬੱਚਿਆਂ ਨੂੰ ਸੱਟਾਂ ਲੱਗੀਆਂ। ਬੱਚਿਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਜਦੋਂ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਤਾਂ 2 ਬੱਚਿਆਂ ਨੂੰ ਉਸ ਸਮੇਂ ਹੀ ਹਸਪਤਾਲ ਤੋਂ ਛੁੱਟੀ ਮਿਲ ਗਈ ਕਿਉੰਕਿ ਬੱਚੇ ਬਿਲਕੁਲ ਠੀਕ ਸਨ। 3 ਬੱਚਿਆਂ ਦੇ ਸਿਟੀਸਕੈਨ ਕਰਵਾਏ ਗਏ। ਸਿਟੀ ਸਕੈਨ ਦੀ ਰਿਪੋਰਟ ਠੀਕ ਆਉਣ ਤੋਂ ਬਾਅਦ ਬੱਚਿਆਂ ਨੂੰ ਮਾਪਿਆਂ ਦੇ ਹਵਾਲੇ ਕਰ ਦਿੱਤਾ ਗਿਆ।