ਹਰੀਆਂ ਸਬਜ਼ੀਆਂ ਖਾਣ ਨਾਲ ਹੁੰਦੀਆਂ ਨੇ ਇਹ ਬਿਮਾਰੀਆਂ ਦੂਰ

ਹਰੀ ਸਬਜ਼ੀਆਂ ਸਾਡੇ ਸਰੀਰ ਲਈ ਬਹੁਤ ਹੀ ਫ਼ਾਇਦੇਮੰਦ ਹੁੰਦੀਆਂ ਹਨ, ਹਰੀ ਸਬਜ਼ੀਆਂ ਦੇ ਪੌਸ਼ਿਕ ਤੱਤਾਂ ਬਾਰੇ ਬਹੁਤ ਸਾਰੇ ਲੋਕਾਂ ਨੂੰ ਜਾਣਕਾਰੀ ਨਹੀਂ ਹੁੰਦੀ ਪਰ ਸ਼ਾਇਦ ਤੁਹਾਨੂੰ ਇਹ ਜਾਣਕੇ ਹੈ ਰਾ ਨੀ ਹੋਵੇਗੀ ਕਿ ਹਰੀਆਂ ਸਬਜ਼ੀਆਂ ਨਾਲ ਕੈਂਸਰ, ਹਾਰਟ ਦੀਆਂ ਬਿਮਾਰੀਆਂ, ਕੋਲੈਸਟਰੋਲ, ਮੋਟਾਪਾ, ਹਾਈ ਬਲੱਡ ਪ੍ਰੈਸ਼ਰ ਅਤੇ  ਮਾਨਸਿਕ ਸਮੱਸਿਆਵਾਂ ਨੂੰ ਦੂਰ ਕਰ ਸਕਦੀਆਂ ਹਨ, ਹਰੀ ਸਬਜ਼ੀਆਂ ਤੋਂ ਸਾਨੂੰ ਜ਼ਿਆਦਾ ਮਾਤਰਾ ਵਿੱਚ ਪ੍ਰੋਟੀਨ ਤੱਤ ਪ੍ਰਾਪਤ ਹੁੰਦੇ ਹਨ। ਸਬਜ਼ੀਆਂ ਖਾਣ ਨਾਲ ਸਾਡੇ ਸਰੀਰ ਦੀ ਚਮੜੀ ਗੋਰੀ ਹੁੰਦੀ ਅਤੇ ਮੋਟਾਪੇ ਤੋਂ ਬਚਾਅ ਹੁੰਦਾ ਹੈ

ਹਰੀ ਸਬਜ਼ੀਆਂ ਖਾਣ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ ਅਤੇ ਇਨਸਾਨ ਜਵਾਨ ਦਿਖਾਈ ਦਿੰਦਾ ਹੈ। ਗਰਮੀਆਂ ਦੇ ਮੌਸਮ ਵਿੱਚ ਹਰੀਆਂ ਸਬਜ਼ੀਆਂ ਦਾ ਸੇਵਨ ਜ਼ਿਆਦਾ ਕਰਨਾ ਚਾਹੀਦਾ ਹੈ ਤਾਂ ਜੋ ਗਰਮੀਆਂ ਵਿਚ ਸਾਨੂੰ ਇਸ ਤੋਂ ਵੱਧ ਤੋਂ ਵੱਧ ਫ਼ਾਇਦਾ ਮਿਲ ਸਕੇ, ਸਬਜ਼ੀਆਂ ਵਿੱਚ ਬਹੁਤ ਘੱਟ ਮਾਤਰਾ ਵਿੱਚ ਕੈਲੋਰੀ ਹੁੰਦੀ ਹੈ ਕਿਉਂਕਿ ਹਰੀ ਸਬਜ਼ੀਆਂ ਵਿਚ ਪਾਣੀ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਹਰੀ ਸਬਜ਼ੀਆਂ ਵਿਟਾਮਿਨ ਨਾਲ ਭਰਪੂਰ ਹੁੰਦੀਆਂ ਹਨ। ਇਹ ਸ਼ੂਗਰ ਵਰਗੀਆਂ ਬੀਮਾਰੀਆਂ ਨੂੰ ਘੱਟ ਕਰਨ ਵਿੱਚ ਫ਼ਾਇਦੇਮੰਦ ਸਾਬਤ ਹੁੰਦੀਆਂ ਹਨ।

ਹਰੀ ਸਬਜ਼ੀਆਂ ਵਿੱਚ ਆਇਰਨ ਅਤੇ ਕੈਲਸ਼ੀਅਮ ਦੀ ਮਾਤਰਾ ਭਰਪੂਰ ਪਾਈ ਜਾਂਦੀ ਹੈ। ਹਰੀ ਸਬਜ਼ੀਆਂ ਵਿਟਾਮਿਨ ਦਾ ਮੁੱਖ ਸਰੋਤ ਹੁੰਦੀਆਂ ਹਨ। ਸਾਰੀਆਂ ਹਰੀਆਂ ਸਬਜ਼ੀਆਂ ਵਿੱਚ ਵਿਟਾਮਿਨ ਕੇ ਦੀ ਮਾਤਰਾ ਜ਼ਿਆਦਾ ਹੁੰਦੀ ਹੈ। ਵਿਟਾਮਿਨ ਕੇ ਦੀ ਮਾਤਰਾ ਜ਼ਿਆਦਾ ਹੋਣ ਕਾਰਨ ਹੱਡੀਆਂ ਦੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਹਰੀ ਸਬਜ਼ੀਆਂ ਖਾਣ ਨਾਲ ਅੱਖਾਂ ਦੀ ਰੌਸ਼ਨੀ ਵੱਧਦੀ ਹੈ। ਵਾਲਾਂ ਦਾ ਝੜਨਾ ਰੁੱਕਦਾ ਹੈ ਅਤੇ ਹੋਰ ਵੀ ਬਹੁਤ ਸਾਰੀਆਂ ਬਿਮਾਰੀਆਂ ਤੋਂ ਰਾਹਤ ਮਿਲਦੀ ਹੈ। ਇਸ ਲਈ ਸਾਨੂੰ ਹਰ ਰੋਜ਼ ਹਰੀਆਂ ਸਬਜ਼ੀਆਂ ਦਾ ਸੇਵਨ ਕਰਨਾ ਚਾਹੀਦਾ ਹੈ।