15 ਮਈ ਨੂੰ ਬਜ਼ੁਰਗ ਜੋੜੇ ਨੇ ਜਾਣਾ ਸੀ ਪੁੱਤ ਕੋਲ ਕਨੇਡਾ ਪਰ ਅੱਧੀ ਰਾਤ ਨੂੰ ਦੋਹਾਂ ਨਾਲ ਵਾਪਰ ਗਿਆ ਭਾਣਾ

ਲੁਧਿਆਣਾ ਦੇ ਸਰਾਭਾ ਨਗਰ ਵਿੱਚ ਉਸ ਸਮੇਂ ਸਨਸਨੀ ਦਾ ਮਾਹੌਲ ਬਣ ਗਿਆ, ਜਦੋਂ ਕਿਸੇ ਵੱਲੋਂ ਬਜ਼ੁਰਗ ਪਤੀ ਪਤਨੀ ਦੀ ਜਾਨ ਲੈ ਲਈ ਗਈ। ਕਿਹਾ ਜਾ ਰਿਹਾ ਹੈ ਕਿ ਇਹ ਬਜ਼ੁਰਗ ਜੋੜਾ 15 ਮਈ ਨੂੰ ਆਪਣੇ ਪੁੱਤਰ ਨੂੰ ਮਿਲਣ ਲਈ ਕੈਨੇਡਾ ਜਾਣ ਵਾਲਾ ਸੀ। ਇਸ ਸੰਬੰਧ ਵਿੱਚ ਹੀ ਪਤੀ ਪਤਨੀ ਵੱਲੋਂ ਸ਼ਾਪਿੰਗ ਕੀਤੀ ਜਾ ਰਹੀ ਸੀ ਪਰ ਕਿਸੇ ਵੱਲੋਂ ਪੁਤੱਰ ਨੂੰ ਮਿਲਣ ਤੋਂ ਪਹਿਲਾਂ ਹੀ ਉਨ੍ਹਾਂ ਦੀ ਜਾਨ ਲੈ ਲਈ ਗਈ। ਸੂਚਨਾ ਮਿਲਣ ਤੇ ਮੌਕੇ ਤੇ ਪਹੁੰਚੀ ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਪਰਿਵਾਰਿਕ ਮੈਂਬਰ ਇੱਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਮ੍ਰਿਤਕ ਵਿਅਕਤੀ ਦੀ ਆਪਣੀ ਬੇਟੀ ਨਾਲ ਫੋਨ ਤੇ ਗੱਲ ਹੋ ਰਹੀ ਸੀ। ਫੋਨ ਤੇ ਗੱਲ ਕਰਦੇ ਹੀ ਉਸ ਨੇ ਆਪਣੀ ਬੇਟੀ ਨੂੰ ਕਿਹਾ ਕਿ ਕੋਈ ਬਾਹਰ ਆਇਆ ਹੈ। ਇਸ ਦੇ ਕੁਝ ਸਮੇਂ ਬਾਅਦ ਹੀ ਉਸ ਦਾ ਫੋਨ ਬੰਦ ਹੋ ਗਿਆ। ਇਸ ਤੋਂ ਬਾਅਦ ਕਿਸੇ ਗੁਆਂਢੀ ਔਰਤ ਨੇ ਬੇਟੀ ਨੂੰ ਫੋਨ ਕਰਕੇ ਦੱਸਿਆ ਕਿ ਉਨ੍ਹਾਂ ਦੇ ਮਾਤਾ ਪਿਤਾ ਨਾਲ ਇਹ ਹਾਦਸਾ ਵਾਪਰ ਗਿਆ ਹੈ। ਵਿਅਕਤੀ ਦੇ ਦੱਸਣ ਅਨੁਸਾਰ ਗੁਆਂਢੀਆਂ ਨੇ ਦੱਸਿਆ ਕਿ ਘਰ ਵਿੱਚੋਂ ਰੌਲੇ ਦੀ ਅਵਾਜ ਆ ਰਹੀ ਸੀ

ਅਤੇ ਕਿਸੇ ਵਿਅਕਤੀ ਨੂੰ ਕੰਧ ਟੱਪ ਕੇ ਭੱਜਦੇ ਹੋਏ ਵੀ ਦੇਖਿਆ ਹੈ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਇਨਕਮ ਟੈਕਸ ਵਿੱਚ ਨੌਕਰੀ ਕਰਦਾ ਸੀ ਅਤੇ ਉਨ੍ਹਾਂ ਨੇ 15 ਮਈ ਨੂੰ ਆਪਣੇ ਪੁੱਤਰ ਨੂੰ ਮਿਲਣ ਲਈ ਕੈਨੇਡਾ ਵੀ ਜਾਣਾ ਸੀ। ਇੱਕ ਨੌਜਵਾਨ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਇਹ ਹਾਦਸਾ ਉਨ੍ਹਾਂ ਦੇ ਗੁਆਂਢ ਵਿਚ ਹੀ ਵਾਪਰਿਆ। ਨੌਜਵਾਨ ਦੇ ਦੱਸਣ ਅਨੁਸਾਰ ਪਤੀ-ਪਤਨੀ ਦੋਨੋ ਘਰ ਵਿੱਚ ਇਕੱਲੇ ਹੀ ਰਹਿੰਦੇ ਸਨ। ਜਿਨ੍ਹਾਂ ਨੇ ਅਗਲੇ ਹਫਤੇ ਹੀ ਆਪਣੇ ਬੇਟੇ ਨੂੰ ਮਿਲਣ ਲਈ ਕੈਨੇਡਾ ਜਾਣਾ ਸੀ। ਨੌਜਵਾਨ ਦਾ ਕਹਿਣਾ ਹੈ

ਕਿ ਜਦੋਂ ਇਹ ਹਾਦਸਾ ਵਾਪਰਿਆ ਉਹ ਘਰ ਵਿਚ ਨਹੀਂ ਸੀ। ਉਨ੍ਹਾਂ ਨੂੰ ਇਸ ਹਾਦਸੇ ਸਬੰਧੀ ਉਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੇ ਫੋਨ ਕਰਕੇ ਸੂਚਨਾ ਦਿੱਤੀ। ਜਿਸ ਤੋਂ ਬਾਅਦ ਉਨਾਂ ਨੇ ਇਸ ਦੀ ਸੂਚਨਾ ਪੁਲੀਸ ਨੂੰ ਦਿੱਤੀ। ਉਨ੍ਹਾਂ ਦੇ ਪਿਤਾ ਨੇ ਦੇਖਿਆ ਕਿ ਕੋਈ ਸਰਦਾਰ ਵਿਅਕਤੀ ਘਰ ਦੀ ਕੰਧ ਟੱਪ ਕੇ ਭੱਜਿਆ ਸੀ। ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲੀਸ ਦੇ ਦੱਸਣ ਅਨੁਸਾਰ ਦੋਸ਼ੀ ਕਰੀਬ 30-35 ਦੇ ਵਿਚਕਾਰ ਦੀ ਉਮਰ ਦਾ ਕੋਈ ਸਰਦਾਰ ਵਿਅਕਤੀ ਹੈ। ਜਿਸ ਨੇ ਪੱਗ ਬੰਨ੍ਹੀ ਹੋਈ ਸੀ। ਕੱਢ 5 ਫੁੱਟ 6-7 ਇੰਚ ਦੇ ਕਰੀਬ। ਉਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ