2 ਮੋਟਰਾਂ ਤੇ ਸਬਸਿਡੀ ਮਿਲਣ ਦੇ ਬਾਵਜੂਦ ਵੀ ਇਹ ਵੱਡਾ ਲੀਡਰ ਭਰਦਾ ਹੈ ਬਿਲ?

ਕਾਫ਼ੀ ਸਮੇਂ ਤੋਂ ਪੰਜਾਬ ਵਿੱਚ ਸੂਬਾ ਸਰਕਾਰ ਨੇ ਖੇਤੀ ਸੈਕਟਰ ਲਈ ਬਿਜਲੀ ਮੁਫ਼ਤ ਕੀਤੀ ਹੋਈ ਹੈ। ਹੁਣ ਹੋਂਦ ਵਿੱਚ ਆਈ ਆਮ ਆਦਮੀ ਪਾਰਟੀ ਦੀ ਨਵੀਂ ਸਰਕਾਰ ਨੇ ਰਿਹਾਇਸ਼ੀ ਵਰਤੋਂ ਲਈ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਹੁਕਮ ਜਾਰੀ ਕੀਤਾ ਹੈ। ਇਸ ਸਮੇਂ ਗਰਮੀ ਜ਼ੋਰਾਂ ਤੇ ਪੈ ਰਹੀ ਹੈ। ਮੀਡੀਆ ਵਿੱਚ ਖ਼ਬਰਾਂ ਆ ਰਹੀਆਂ ਹਨ ਕਿ ਥਰਮਲ ਪਲਾਂਟਾਂ ਕੋਲ ਕੋਲੇ ਦੀ ਘਾਟ ਹੈ। ਕੁਝ ਹੀ ਦਿਨਾਂ ਤੱਕ ਝੋਨੇ ਦੀ ਲੁਆਈ ਸ਼ੁਰੂ ਹੋਣ ਵਾਲੀ ਹੈ। ਜਿਸ ਕਰਕੇ ਬਿਜਲੀ ਦੀ ਮੰਗ ਹੋਰ ਵਧ ਜਾਵੇਗੀ।

ਇਸ ਸਮੇਂ ਪੰਜਾਬ ਦੇ ਸਾਬਕਾ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣੇ ਸੋਸ਼ਲ ਮੀਡੀਆ ਖਾਤੇ ਤੇ ਇਕ ਪੋਸਟ ਪਾਈ ਹੈ। ਪੋਸਟ ਵਿਚ ਸੁਖਜਿੰਦਰ ਸਿੰਘ ਰੰਧਾਵਾ ਦੱਸਦੇ ਹਨ ਕਿ ਉਨ੍ਹਾਂ ਦੀਆਂ 2 ਮੋਟਰਾਂ ਹਨ। ਭਾਵੇਂ ਖੇਤੀ ਸੈਕਟਰ ਲਈ ਬਿਜਲੀ ਤੇ ਸਬਸਿਡੀ ਮਿਲਦੀ ਹੈ। ਇਸ ਦੇ ਬਾਵਜੂਦ ਵੀ ਉਹ ਆਪਣੀਆਂ ਦੋਵੇਂ ਮੋਟਰਾਂ ਦਾ ਬਿੱਲ ਭਰਦੇ ਆ ਰਹੇ ਹਨ। ਉਨ੍ਹਾਂ ਨੇ ਮੌਜੂਦਾ ਵਿਧਾਇਕਾਂ ਨੂੰ ਸਲਾਹ ਦਿੱਤੀ ਹੈ ਕਿ ਸੂਬੇ ਦੇ ਹਾਲਾਤਾਂ ਨੂੰ ਦੇਖਦੇ ਹੋਏ ਸਾਰੇ ਵਿਧਾਇਕ ਬਿਜਲੀ ਸਹੂਲਤਾਂ ਦੀ ਵਰਤੋਂ ਵਿਚ ਕਟੌਤੀ ਕਰਨ।

ਸੁਖਜਿੰਦਰ ਸਿੰਘ ਰੰਧਾਵਾ ਚਾਹੁੰਦੇ ਹਨ ਕਿ ਪੰਜਾਬ ਦੇ ਖਜ਼ਾਨੇ ਉੱਤੇ ਪੈਣ ਵਾਲੇ ਬੋਝ ਨੂੰ ਘੱਟ ਕੀਤਾ ਜਾਵੇ। ਸੁਖਜਿੰਦਰ ਸਿੰਘ ਰੰਧਾਵਾ ਦੀ ਇਸ ਅਪੀਲ ਦਾ ਮੌਜੂਦਾ ਵਿਧਾਇਕਾਂ ਤੇ ਕੀ ਅਸਰ ਹੁੰਦਾ ਹੈ? ਕੀ ਇਹ ਵਿਧਾਇਕ ਵੀ ਆਪਣੀਆਂ ਮੋਟਰਾਂ ਦੇ ਬਿੱਲ ਭਰਨਗੇ। ਕੀ ਇਹ ਵਿਧਾਇਕ ਵੀ ਪੰਜਾਬ ਦੇ ਖ਼ਜ਼ਾਨੇ ਤੇ ਪੈਣ ਵਾਲੇ ਬੋਝ ਨੂੰ ਘੱਟ ਕਰਨ ਵਿੱਚ ਸਹਿਯੋਗ ਦੇਣਗੇ? ਇਹ ਤਾਂ ਸਮਾਂ ਹੀ ਦੱਸੇਗਾ। ਸੁਖਜਿੰਦਰ ਸਿੰਘ ਰੰਧਾਵਾ ਦੀ ਇਸ ਪੋਸਟ ਤੇ ਵੱਖ ਵੱਖ ਲੋਕਾਂ ਵੱਲੋਂ ਵੱਖ ਵੱਖ ਪ੍ਰਤੀਕਰਮ ਆ ਰਹੇ ਹਨ।