22 ਸਾਲਾਂ ਨੌਜਵਾਨ ਦੀ ਮੋਟਰ ਤੇ ਮਿਲੀ ਲਾਸ਼, ਨਵੇਂ ਕੱਪੜੇ ਪਾ ਕੇ ਗਿਆ ਸੀ ਘਰ ਤੋਂ

ਜੀਰਾ ਵਿਖੇ ਜਦੋਂ ਇਕ ਨੌਜਵਾਨ ਦੀ ਮ੍ਰਿਤਕ ਦੇਹ ਮੋਟਰ ਤੇ ਪਈ ਮਿਲੀ ਤਾਂ ਲੋਕਾਂ ਵਿੱਚ ਹਾਹਾਕਾਰ ਮੱਚ ਗਈ। ਇਕ ਵਿਅਕਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਉਨ੍ਹਾਂ ਕੋਲ ਦਿਹਾੜੀ ਤੇ ਮਸ਼ੀਨ ਚਲਾਉਣ ਲੱਗਿਆ ਸੀ ਅਤੇ ਉਹ 12 ਵਜੇ ਘਰ ਨੂੰ ਚਲਾ ਗਿਆ। ਵਿਅਕਤੀ ਦੇ ਦੱਸਣ ਅਨੁਸਾਰ ਜਦੋਂ ਉਹ ਨੌਜਵਾਨ ਨੂੰ ਦੁਬਾਰਾ ਕੰਮ ਲਈ ਬਲਾਉਣ ਗਏ ਤਾਂ ਉਸ ਦੀ ਮਾਂ ਨੇ ਦੱਸਿਆ ਕਿ ਨੌਜਵਾਨ ਨਵੇਂ ਕਪੜੇ ਪਾ ਕੇ ਘਰੋਂ ਬਾਹਰ ਗਿਆ ਹੈ।

ਜਿਸ ਤੋਂ ਬਾਅਦ ਉਹ ਸਾਢੇ 4 ਵਜੇ ਦੇ ਕਰੀਬ ਨੌਜਵਾਨ ਦੇ ਘਰੋਂ ਆਪਣਾ ਮੋਟਰ ਸਾਈਕਲ ਲੈ ਕੇ ਆਏ। ਵਿਅਕਤੀ ਨੇ ਕਹਿਣ ਅਨੁਸਾਰ ਨੌਜਵਾਨ ਦੇ ਨਾਨਕੇ ਪਿੰਡ ਕਿਸੇ ਲੜਕੀ ਨਾਲ ਪ੍ਰੇਮ ਸੰਬੰਧ ਚਲਦੇ ਸਨ। ਬੀਤੇ ਦਿਨ ਨੌਜਵਾਨ ਨੂੰ ਰੋਟੀ ਖਾਂਦੇ ਨੂੰ ਕੋਈ ਫ਼ੋਨ ਆਇਆ। ਜਿਸ ਤੋਂ ਬਾਅਦ ਉਹ ਫੋਨ ਛੱਡ ਕੇ ਘਰੋਂ ਚਲਾ ਗਿਆ ਅਤੇ 12 ਵਜੇ ਤੋਂ ਬਾਅਦ ਨੌਜਵਾਨ ਉਨ੍ਹਾਂ ਦੇ ਸੰਪਰਕ ਵਿੱਚ ਨਹੀਂ ਆਇਆ। ਜਦੋਂ ਸਵੇਰੇ ਉਨ੍ਹਾਂ ਨੂੰ ਜਸਵਿੰਦਰ ਸਿੰਘ ਨੇ ਦੱਸਿਆ ਕਿ ਨੌਜਵਾਨ ਉੱਥੇ ਡਿੱਗਿਆ ਪਿਆ ਹੈ

ਤਾਂ ਉਹ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਨੂੰ ਲੈ ਕੇ ਘਟਨਾ ਸਥਾਨ ਉਤੇ ਪਹੁੰਚੇ। ਉਨ੍ਹਾਂ ਨੇ ਦੇਖਿਆ ਤਾਂ ਉਸ ਦੀ ਜਾਨ ਜਾ ਚੁੱਕੀ ਸੀ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਉਹ ਦੋਸ਼ੀ ਪਾਏ ਗਏ ਤਾਂ ਉਨ੍ਹਾਂ ਨੂੰ ਨਾ ਬਖ਼ਸ਼ਿਆ ਜਾਵੇ। ਮ੍ਰਿਤਕ ਦੇ ਪਿਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਜਦੋਂ ਉਨ੍ਹਾਂ ਦਾ ਲੜਕਾ 5 ਵਜੇ ਦੇ ਕਰੀਬ ਕੰਮ ਤੋਂ ਵਾਪਸ ਆਇਆ ਤਾਂ ਉਹ ਆਪਣਾ ਮੋਟਰ ਸਾਈਕਲ ਲੈ ਕੇ ਫਿਰ ਤੋਂ ਘਰੋਂ ਚਲਾ ਗਿਆ। ਉਸ ਤੋਂ ਬਾਅਦ ਉਨ੍ਹਾਂ ਨੂੰ ਲੜਕੇ ਦਾ ਕੁਝ ਵੀ ਪਤਾ ਨਹੀਂ ਲੱਗਾ।

ਉਨ੍ਹਾਂ ਨੂੰ ਮੋਟਰ ਦੇ ਮਾਲਿਕ ਲਖਵਿੰਦਰ ਸਿੰਘ ਨਾਮਕ ਵਿਅਕਤੀ ਨੇ ਲੜਕੇ ਵਾਰੇ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਉਹ ਘਟਨਾ ਸਥਾਨ ਉਤੇ ਪਹੁੰਚੇ। ਉਨ੍ਹਾਂ ਵੱਲੋਂ ਸ਼ੱਕ ਜ਼ਾਹਿਰ ਕਰਦੇ ਹੋਏ ਕਿਹਾ ਜਾ ਰਿਹਾ ਹੈ ਕਿ ਜੇਕਰ ਉਨ੍ਹਾਂ ਦਾ ਲੜਕਾ ਕੰਮ ਤੇ ਨਹੀਂ ਪਹੁੰਚਿਆ ਤਾਂ ਉਨ੍ਹਾਂ ਨੂੰ ਇਸ ਦੀ ਸੂਚਨਾ ਦੇਣੀ ਚਾਹੀਦੀ ਸੀ। ਉਨ੍ਹਾਂ ਵੱਲੋਂ ਪ੍ਰਸ਼ਾਸ਼ਨ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ ਗੁਰਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ

ਝੰਡੀਆਂ ਕਲਾ ਵੱਲੋਂ ਸੂਚਨਾ ਮਿਲੀ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਮੋਟਰ ਤੇ ਪਈ ਮਿਲੀ। ਜਿਸ ਦੀ ਸ਼ੱਕੀ ਹਲਾਤਾਂ ਵਿੱਚ ਜਾਨ ਚਲੀ ਗਈ। ਉਨ੍ਹਾਂ ਵੱਲੋਂ ਮ੍ਰਿਤਕ ਦੇਹ ਦਾ ਪੋ ਸ ਟ ਮਾ ਰ ਟ ਮ ਕਰਵਾਇਆ ਜਾ ਰਿਹਾ ਹੈ। ਪੋ ਸ ਟ ਮਾ ਰ ਟ ਮ ਦੀ ਰਿਪੋਰਟ ਤੋਂ ਬਾਅਦ ਜੋ ਵੀ ਤੱਥ ਸਾਹਮਣੇ ਹੋਣਗੇ, ਉਸ ਦੇ ਮੁਤਾਬਿਕ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਹੋਰ ਜਾਣਕਾਰੀ ਲਈ ਹੇਠਾਂ ਦੇਖੋ ਇਸ ਮਾਮਲੇ ਨਾਲ ਜੁੜੀ ਵੀਡੀਓ ਰਿਪੋਰਟ