5 ਦਿਨ ਹੋਵੇਗੀ ਪੂਰੀ ਜਬਰਦਸਤ ਬਾਰਿਸ਼

ਮੌਸਮ ਨੂੰ ਲੈ ਕੇ ਇਕ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਆਉਣ ਵਾਲੇ ਦਿਨਾਂ ਤੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲ ਸਕਦੀ ਹੈ। ਮਿਲੀ ਜਾਣਕਾਰੀ ਅਨੁਸਾਰ ਅਗਲੇ 5 ਦਿਨਾਂ ਵਿੱਚ ਪੰਜਾਬ ਦੇ ਨਾਲ-ਨਾਲ ਹਰਿਆਣਾ, ਚੰਡੀਗੜ੍ਹ ਅਤੇ ਰਾਜਸਥਾਨ ਵਿੱਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਕਿਹਾ ਜਾ ਰਿਹਾ ਹੈ ਕਿ 13 ਜੁਲਾਈ ਤੱਕ ਕਈ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ ਨਾਲ ਨਾਲ ਭਾਰੀ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ।

ਮੌਸਮ ਮਾਹਿਰਾਂ ਮੁਤਾਬਿਕ ਆਉਣ ਵਾਲੇ 5 ਦਿਨਾਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਸੰਬੰਧੀ ਆਈ ਐੱਮ ਡੀ ਵੱਲੋਂ ਭਵਿੱਖ ਬਾਣੀ ਕੀਤੀ ਗਈ ਹੈ ਕਿ ਜੰਮੂ ਕਸ਼ਮੀਰ ਵਿੱਚ 10 ਜੁਲਾਈ ਯਾਨਿ ਕਿ ਐਤਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਕਿਹਾ ਜਾ ਰਿਹਾ ਹੈ ਕਿ ਭਾਰੀ ਮੀਂਹ ਆਉਣ ਕਾਰਨ ਤੇਲੰਗਾਨਾ ਅਤੇ ਗੁਜਰਾਤ ਸਮੇਤ ਕਈ ਹੋਰ ਰਾਜਾਂ ਵਿੱਚ ਹੜ੍ਹ ਦੀ ਸਮੱਸਿਆ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਜੇਕਰ ਪੰਜਾਬ, ਹਰਿਆਣਾ, ਉੱਤਰ ਪ੍ਰਦੇਸ਼, ਅਤੇ ਰਾਜਸਥਾਨ ਦੀ ਗੱਲ ਕੀਤੀ ਜਾਵੇ ਤਾਂ ਇਹਨਾਂ ਰਾਜਾਂ ਨੂੰ ਵੀ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ,

ਕਿਉੰਕਿ ਮੌਸਮ ਵਿਭਾਗ ਵੱਲੋਂ ਇਨ੍ਹਾਂ ਰਾਜਾਂ ਲਈ ਮੌਸਮ ਸੰਬੰਧੀ ਭਵਿੱਖਬਾਣੀ ਕੀਤੀ ਗਈ ਹੈ ਕਿ ਇਨ੍ਹਾਂ ਰਾਜਾਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਇੱਕ ਅਖਬਾਰ ਦੀ ਰਿਪੋਰਟ ਮੁਤਾਬਿਕ ਪੰਜ ਦਿਨਾਂ (13 ਜੁਲਾਈ ਤੱਕ ) ਛੱਤੀਸਗੜ੍ਹ, ਮੱਧ ਪ੍ਰਦੇਸ਼, ਉੜੀਸਾ, ਮਹਾਰਾਸ਼ਟਰ, ਗੁਜਰਾਤ, ਕੇਰਲ, ਮਾਹੇ, ਕਰਨਾਟਕ ਵਿੱਚ ਗਰਜ ਅਤੇ ਬਿਜਲੀ ਡਿੱਗਣ ਦੇ ਨਾਲ-ਨਾਲ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਦੇ ਨਾਲ ਹੀ 10 ਜੁਲਾਈ ਨੂੰ ਜੰਮੂ ਕਸ਼ਮੀਰ 10, 11 ਅਤੇ 12 ਜੁਲਾਈ ਨੂੰ ਹਿਮਾਚਲ ਪ੍ਰਦੇਸ਼ 11 ਅਤੇ 12 ਜੁਲਾਈ ਨੂੰ ਉੱਤਰਾਖੰਡ ਵਿੱਚ ਬਿਜਲੀ ਡਿੱਗਣ ਦੇ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।